ਖੜਕੜ ਕਲਾਂ(ਸ਼ਹੀਦ ਭਗਤ ਸਿੰਘ ਨਗਰ), 16 ਮਾਰਚ-ਸ੍ਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਲਈ। ਉਨ੍ਹਾਂ ਨੂੰ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਸਹੁੰ ਚੁਕਾਈ। ਸਹੁੰ ਚੁੱਕਣ ਤੋਂ ਤੁਰੰਤ ਬਾਅਦ ਭਗਵੰਤ ਮਾਨ ਨੇ ਇਨਕਲਾਬ ਜ਼ਿੰਦਾਬਾਦ ਨਾਅਰਾ ਮਾਰਿਆ। ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਤੋਂ ਪਹਿਲਾਂ ਆਮ ਆਦਮੀ ਪਾਰਟੀ (ਆਪ) ਦੇ ਆਗੂ ਭਗਵੰਤ ਮਾਨ ਨੇ ਅੱਜ ਕਿਹਾ ਕਿ ਪੂਰਾ ਪੰਜਾਬ ਭਗਤ ਸਿੰਘ ਅਤੇ ਬਾਬਾ ਸਾਹਿਬ ਅੰਬੇਡਕਰ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਸਹੁੰ ਚੁੱਕੇਗਾ। ਪੰਜਾਬ ਦੇ ਸ਼ਹੀਦ ਭਗਤ ਸਿੰਘ (ਐੱਸਬੀਐੱਸ) ਨਗਰ ਜ਼ਿਲ੍ਹੇ ਦੇ ਪਿੰਡ ਖਟਕੜ ਕਲਾਂ ਵਿਖੇ ਸ੍ਰੀ ਮਾਨ ਦੇ ਸਹੁੰ ਚੁੱਕ ਸਮਾਗਮ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਹ ਆਜ਼ਾਦੀ ਘੁਲਾਟੀਏ ਭਗਤ ਸਿੰਘ ਦਾ ਜੱਦੀ ਪਿੰਡ ਹੈ। ਪੰਜਾਬ ਭਰ ਤੋਂ ਲੋਕ ਵੱਡੀ ਗਿਣਤੀ ਵਿੱਚ ਪੁੱਜ ਰਹੇ ਹਨ ਤੇ ਪੰਜਾਬੀ ਗਾਇਕ ਗੁਰਦਾਸ ਮਾਨ ਵੀ ਹਾਜ਼ਰ ਸਨ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਸਮਾਗਮ ਵਿੱਚ ਸ਼ਿਰਕਤ ਕੀਤੀ। ਸੁਰੱਖਿਆ ਦੇ ਸਖ਼ਤ ਇੰਤਜ਼ਾਮ ਕੀਤੇ ਗਏ ਹਨ। 10 ਹਜ਼ਾਰ ਪੁਲੀਸ ਮੁ਼ਲਾਜ਼ਮ ਤੇ ਇਕ ਲੱਖ ਕੁਰਸੀਆਂ ਡੇਢ ਸੌ ਕਿਲਿਆਂ ਵਿੱਚ ਲਗਾਈਆਂ ਗਈਆਂ ਹਨ।
Share on Facebook
Follow on Facebook
Add to Google+
Connect on Linked in
Subscribe by Email
Print This Post

You must be logged in to post a comment Login