ਭਾਜਪਾ ਆਗੂਆਂ ਨੂੰ ਕਾਲੇ ਝੰਡੇ ਦਿਖਾਏ

ਭਾਜਪਾ ਆਗੂਆਂ ਨੂੰ ਕਾਲੇ ਝੰਡੇ ਦਿਖਾਏ

ਰੂਪਨਗਰ, 12 ਫਰਵਰੀ-ਵਿਧਾਨ ਸਭਾ ਹਲਕਾ ਰੂਪਨਗਰ ਤੋਂ ਭਾਜਪਾ ਦੀ ਟਿਕਟ ’ਤੇ ਚੋਣ ਲੜ ਰਹੇ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਦੀਆਂ ਮੁਸ਼ਕਲਾਂ ਵਧਣੀਆਂ ਸ਼ੁਰੂ ਹੋ ਗਈਆਂ ਹਨ। ਅੱਜ ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ. ਨੱਢਾ ਵੱਲੋਂ ਨੂਰਪੁਰ ਬੇਦੀ ਖੇਤਰ ਵਿੱਚ ਰੈਲੀ ਕਰਕੇ ਸ਼੍ਰੀ ਲਾਲਪੁਰਾ ਦੀ ਚੋਣ ਮੁਹਿੰਮ ਨੂੰ ਹੁਲਾਰਾ ਦੇਣ ਦਾ ਯਤਨ ਕੀਤਾ ਗਿਆ ਪਰ ਰੂਪਨਗਰ ਵਿੱਚ ਹਿਜਾਬ ਵਿਵਾਦ ਨੂੰ ਲੈ ਕੇ ਪੰਜਾਬ ਸਟੂਡੈਂਟਸ ਯੂਨੀਅਨ ਅਤੇ ਮੁਸਲਿਮ ਭਾਈਚਾਰੇ ਵੱਲੋਂ ਰੋਸ ਰੈਲੀ ਕੱਢੀ ਗਈ ਤੇ ਨੂਰਪੁਰ ਬੇਦੀ ਵਿੱਚ ਕਿਰਤੀ ਕਿਸਾਨ ਮੋਰਚੇ ਦੇ ਆਗੂਆਂ ਵੱਲੋਂ ਭਾਜਪਾ ਨੇਤਾਵਾਂ ਨੂੰ ਕਾਲੇ ਝੰਡੇ ਵਿਖਾਏ ਗਏ।

You must be logged in to post a comment Login