ਭਾਜਪਾ ਆਗੂ ਮਨਪ੍ਰੀਤ ਬਾਦਲ ਨੇ ਗਿੱਦੜਬਾਹਾ ਅਤੇ ਕੇਵਲ ਢਿੱਲੋਂ ਨੇ ਬਰਨਾਲਾ ਤੋਂ ਭਰੀ ਨਾਮਜ਼ਦਗੀ

ਚੰਡੀਗੜ੍ਹ, 24 ਅਕਤੂਬਰ : ਪੰਜਾਬ ਦੇ ਸਾਬਕਾ ਵਿੱਤ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਮਨਪ੍ਰੀਤ ਸਿੰਘ ਬਾਦਲ ਨੇ ਵੀਰਵਾਰ ਨੂੰ ਗਿੱਦੜਬਾਹਾ ਜ਼ਿਮਨੀ ਚੋਣ ਲਈ ਭਾਰਤੀ ਜਨਤਾ ਪਾਰਟੀ ਦੇ ਉਮੀਵਾਰ ਵਜੋਂ ਆਪਣੇ ਨਾਮਜ਼ਦਗੀ ਕਾਗਜ਼ ਦਾਖ਼ਲ ਕੀਤੇ। ਇਸ ਮੌਕੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ, ਗਿੱਦੜਬਾਹਾ ਚੋਣ ਲਈ ਭਾਜਪਾ ਇੰਚਾਰਜ ਅਵਿਨਾਸ਼ ਰਾਏ ਖੰਨਾ, ਪੰਜਾਬ ਭਾਜਪਾ ਦੇ ਜਨਰਲ ਸਕੱਤਰ ਦਿਆਲ ਸੋਢੀ, ਜ਼ਿਲ੍ਹਾ ਪ੍ਰਧਾਨ ਸਤੀਸ਼ ਅਸੀਜਾ ਅਤੇ ਪਾਰਟੀ ਦੇ ਹੋਰ ਆਗੂ ਵੀ ਉਨ੍ਹਾਂ ਨਾਲ ਸਨ। ਉਧਰ ਬਰਨਾਲਾ ਵਿਧਾਨ ਸਭਾ ਹਲਕਾ ਤੋਂ ਜ਼ਿਮਨੀ ਚੋਣਾਂ ਲਈ ਭਾਜਪਾ ਉਮੀਦਵਾਰ ਕੇਵਲ ਸਿੰਘ ਢਿੱਲੋਂ ਨੇ ਨਾਮਜ਼ਦਗੀ ਕਾਗਜ਼ ਭਰੇ ਹਨ। ਨਾਮਜ਼ਦਗੀ ਦਾਖ਼ਲ ਕਰਵਾਉਣ ਤੋਂ ਪਹਿਲਾਂ ਢਿੱਲੋਂ ਆਪਣੇ ਸਮਰਥਕਾਂ ਦੇ ਕਾਫ਼ਲੇ ਸਮੇਤ ਐੱਸਡੀਐਮ ਦਫ਼ਤਰ ਪੁੱਜੇ, ਇਸ ਦੌਰਾਨ ਉਨ੍ਹਾਂ ਨਾਲ ਭਾਜਪਾ ਆਗੂ ਮਨੋਰੰਜਨ ਕਾਲੀਆ, ਪਰਮਪਾਲ ਕੌਰ ਸਿੱਧੂ ਮੌਜੂਦ ਸਨ। ਇਸ ਸਬੰਧੀ ਦੋਹਾਂ ਆਗੂਆਂ ਨੇ ਆਪਣੇ ਫੇਸਬੁੱਕ ਖ਼ਾਤੇ ਉਤੇ ਪਾਈ ਪੋਸਟ ਵਿਚ ਮਨਪ੍ਰੀਤ ਬਾਦਲ ਨੇ ਰਿਟਰਨਿੰਗ ਅਫ਼ਸਰ ਕੋਲ ਕਾਗਜ਼ ਦਾਖ਼ਲ ਕੀਤੇ ਜਾਣ ਵੇਲੇ ਦੀਆਂ ਫੋਟੋਆਂ ਸਾਂਝੀਆਂ ਕੀਤੀਆਂ ਹਨ।

You must be logged in to post a comment Login