ਭਾਜਪਾ ਉਮੀਦਵਾਰ ਜਗਜੀਤ ਮਿਲਖਾ ਦਾ ਕਿਸਾਨਾਂ ਵੱਲੋਂ ਵਿਰੋਧ

ਭਾਜਪਾ ਉਮੀਦਵਾਰ ਜਗਜੀਤ ਮਿਲਖਾ ਦਾ ਕਿਸਾਨਾਂ ਵੱਲੋਂ ਵਿਰੋਧ

ਸਰਦੂਲਗੜ੍ਹ, 12 ਫਰਵਰੀ-ਹਲਕਾ ਸਰਦੂਲਗੜ੍ਹ ਤੋਂ ਭਾਜਪਾ ਉਮੀਦਵਾਰ ਜਗਜੀਤ ਸਿੰਘ ਮਿਲਖਾ ਨੂੰ ਅੱਜ ਚੋਣ ਪ੍ਰਚਾਰ ਦੌਰਾਨ ਪਿੰਡਾਂ ਵਿੱਚ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ। ਜਦੋਂ ਉਹ ਪਿੰਡ ਖਿਆਲੀ ਚਹਿਲਾਵਾਲੀ, ਰਾਮਾਨੰਦੀ, ਭਲਾਈਕੇ ਅਤੇ ਉੱਡਤ ਭਗਤ ਰਾਮ ’ਚ ਪਹੁੰਚੇ ਤਾਂ ਕਿਸਾਨਾਂ ਵੱਲੋਂ ਉਸ ਦਾ ਵਿਰੋਧ ਕੀਤਾ ਗਿਆ ਅਤੇ ਭਾਜਪਾ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਦੋਵੇਂ ਧਿਰਾਂ ਆਹਮੋ-ਸਾਹਮਣੇ ਹੋ ਗਈਆਂ। ਉੱਡਤ ਭਗਤ ਰਾਮ ’ਚ ਤਾਂ ਉਮੀਦਵਾਰ ਮਿਲਖਾ ਨੂੰ ਅੱਗੇ ਵੱਧਣ ਤੋਂ ਰੋਕ ਦਿੱਤਾ ਗਿਆ। ਇਸੇ ਦੌਰਾਨ ਜਗਜੀਤ ਮਿਲਖਾ ਨੇ ਕਿਹਾ ਕਿ ਕੁਝ ਸ਼ਰਾਰਤੀ ਅਨਸਰ ਉਸ ਦੇ ਚੋਣ ਪ੍ਰਚਾਰ ਨੂੰ ਰੋਕ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਸਭ ਕੁਝ ਵਿਰੋਧੀ ਪਾਰਟੀਆਂ ਹੀ ਕਰਵਾ ਰਹੀਆਂ ਹਨ। ਦੂਸਰੇ ਪਾਸੇ ਕਿਸਾਨਾਂ ਦਾ ਕਹਿਣਾ ਹੈ ਕਿ ਮੋਦੀ ਸਰਕਾਰ ਵੱਲੋਂ ਲਿਆਂਦੇ ਗਏ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਘਰਸ਼ ਦੌਰਾਨ 700 ਤੋਂ ਜ਼ਿਆਦਾ ਕਿਸਾਨ ਸ਼ਹੀਦ ਹੋ ਗਏ ਸਨ ਤੇ ਸ਼ਹੀਦ ਕਿਸਾਨਾਂ ਬਾਰੇ ਭਾਜਪਾ ਵੱਲੋਂ ਅੱਜ ਤਕ ਇਕ ਵੀ ਸ਼ਬਦ ਵੀ ਨਹੀਂ ਬੋਲਿਆ ਗਿਆ ਅਤੇ ਨਾ ਹੀ ਮੁਆਫ਼ੀ ਮੰਗੀ ਗਈ ਹੈ। ਇਸ ਲਈ ਉਹ ਭਾਜਪਾ ਦਾ ਵਿਰੋਧ ਕਰਦੇ ਹਨ।

You must be logged in to post a comment Login