ਭਾਰਤੀਆਂ ਨੂੰ ਹਥਕੜੀਆਂ ਤੇ ਬੇੜੀਆਂ ਲਾ ਕੇ ਡਿਪੋਰਟ ਕੀਤੇ ਜਾਣ ਦਾ ਵਿਰੋਧ

ਚੰਡੀਗੜ੍ਹ, 6 ਫਰਵਰੀ- ਅਮਰੀਕਾ ਦੀ ਸਰਹੱਦੀ ਸੁਰੱਖਿਆ ਏਜੰਸੀ United States Customs and Border Protection (USBP) ਵੱਲੋਂ ਬੀਤੇ ਦਿਨ ਡਿਪੋਰਟ ਕੀਤੇ ਗਏ ਭਾਰਤੀਆਂ ਨੂੰ ਹਥਕੜੀਆਂ ਅਤੇ ਬੇੜੀਆਂ ਵਿਚ ਜਕੜ ਕੇ ਭਾਰਤ ਭੇਜੇ ਜਾਣ ਦੀ ਵੀਡੀਓ ਫੁਟੇਜ ਜਾਰੀ ਕਰਨ ’ਤੇ ਭਾਰਤ ਭਰ ਵਿਚ ਗੁੱਸਾ ਤੇ ਰੋਹ ਪਾਇਆ ਜਾ ਰਿਹਾ ਹੈ।USBP ਮੁਖੀ ਮਾਈਕਲ ਡਬਲਿਊ ਬੈਂਕਸ (Michael W. Banks) ਨੇ ਵੀਰਵਾਰ ਨੂੰ ਵੀਡੀਓ ਸਾਂਝਾ ਕਰਦਿਆਂ ਲਿਖਿਆ ਹੈ: “USBP ਅਤੇ ਭਾਈਵਾਲਾਂ ਨੇ ਗੈਰ-ਕਾਨੂੰਨੀ ਵਿਦੇਸ਼ੀਆਂ ਨੂੰ ਸਫਲਤਾਪੂਰਵਕ ਭਾਰਤ ਵਾਪਸ ਭੇਜ ਦਿੱਤਾ ਹੈ, ਜੋ ਕਿ ਫੌਜੀ ਆਵਾਜਾਈ ਦੀ ਵਰਤੋਂ ਕਰ ਕੇ ਹੁਣ ਤੱਕ ਦੀ ਸਭ ਤੋਂ ਦੂਰੇਡੀ ਦੇਸ਼ ਨਿਕਾਲੇ (deportation) ਦੀ ਉਡਾਣ ਹੈ। ਇਹ ਮਿਸ਼ਨ ਇਮੀਗ੍ਰੇਸ਼ਨ ਕਾਨੂੰਨਾਂ ਨੂੰ ਲਾਗੂ ਕਰਨ ਅਤੇ ਗੈਰਕਾਨੂੰਨੀ ਤੌਰ ’ਤੇ ਆਏ ਲੋਕਾਂ ਨੂੰ ਤੇਜ਼ੀ ਨਾਲ ਹਟਾਉਣ ਦੀ ਕਾਰਵਾਈ ਨੂੰ ਯਕੀਨੀ ਬਣਾਉਣ ਪ੍ਰਤੀ ਸਾਡੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਜੇ ਤੁਸੀਂ ਗੈਰਕਾਨੂੰਨੀ ਤੌਰ ‘ਤੇ ਸਰਹੱਦ ਪਾਰ ਕਰਦੇ ਹੋ, ਤਾਂ ਤੁਹਾਨੂੰ ਮੁਲਕ ਵਿਚੋਂ ਕੱਢ ਦਿੱਤਾ ਜਾਵੇਗਾ।”

You must be logged in to post a comment Login