ਨਵੀਂ ਦਿੱਲੀ, 29 ਨਵੰਬਰ- ਭਾਰਤੀ ਕ੍ਰਿਕਟ ਬੋਰਡ ਨੇ ਇਕ ਦਿਨਾਂ ਵਿਸ਼ਵ ਕੱਪ ਵਿਚ ਉਪ ਜੇਤੂ ਰਹੀ ਭਾਰਤੀ ਟੀਮ ਦੇ ਮੁੱਖ ਕੋਚ ਰਾਹੁਲ ਦ੍ਰਾਵਿੜ ਅਤੇ ਉਨ੍ਹਾਂ ਦੇ ਸਹਿਯੋਗੀ ਸਟਾਫ ਦਾ ਕਰਾਰ ਵਧਾ ਦਿੱਤਾ ਹੈ। 19 ਨਵੰਬਰ ਨੂੰ ਅਹਿਮਦਾਬਾਦ ਵਿੱਚ ਹੋਏ ਵਿਸ਼ਵ ਕੱਪ ਦੇ ਫਾਈਨਲ ਵਿੱਚ ਭਾਰਤ ਨੂੰ ਆਸਟਰੇਲੀਆ ਨੇ ਹਰਾਇਆ ਸੀ। ਭਾਰਤੀ ਟੀਮ ਨੇ ਟੂਰਨਾਮੈਂਟ ਵਿੱਚ ਲਗਾਤਾਰ ਦਸ ਜਿੱਤਾਂ ਦਰਜ ਕਰਕੇ ਫਾਈਨਲ ਵਿੱਚ ਪ੍ਰਵੇਸ਼ ਕੀਤਾ ਸੀ। ਦ੍ਰਾਵਿੜ ਨੇ ਟੀ-20 ਵਿਸ਼ਵ ਕੱਪ 2021 ਤੋਂ ਬਾਅਦ ਰਵੀ ਸ਼ਾਸਤਰੀ ਦੀ ਜਗ੍ਹਾ ਲਈ ਸੀ। ਵਿਸ਼ਵ ਕੱਪ ਤੋਂ ਬਾਅਦ ਉਨ੍ਹਾਂ ਦਾ ਦੋ ਸਾਲ ਦਾ ਕਾਰਜਕਾਲ ਖਤਮ ਹੋ ਗਿਆ।

You must be logged in to post a comment Login