ਭਾਰਤੀ ਵਿਦੇਸ਼ ਮੰਤਰਾਲੇ ਨੇ ਆਪਣੇ ਨਾਗਰਿਕਾਂ ਤੇ ਵਿਦਿਆਰਥੀਆਂ ਨੂੰ ਸਾਵਧਾਨ ਰਹਿਣ ਲਈ ਕਿਹਾ

ਭਾਰਤੀ ਵਿਦੇਸ਼ ਮੰਤਰਾਲੇ ਨੇ ਆਪਣੇ ਨਾਗਰਿਕਾਂ ਤੇ ਵਿਦਿਆਰਥੀਆਂ ਨੂੰ ਸਾਵਧਾਨ ਰਹਿਣ ਲਈ ਕਿਹਾ

ਨਵੀਂ ਦਿੱਲੀ, 20 ਸਤੰਬਰ- ਕੈਨੇਡਾ ਵੱਲੋਂ ਭਾਰਤ ਦੀ ਯਾਤਰਾ ਬਾਰੇ ਸਾਵਧਾਨੀ ਵਰਤਣ ਦੀ ਦਿੱਤੀ ਸਲਾਹ ਤੋਂ ਬਾਅਦ ਜੁਆਬੀ ਕਾਰਵਾਈ ਵਿੱਚ ਭਾਰਤ ਨੇ ਵੀ ਆਪਣੇ ਨਾਗਰਿਕਾਂ ਨੂੰ ਕੈਨੇਡਾ ਜਾਣ ਬਾਰੇ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਹੈ। ਭਾਰਤ ਨੇ ਯਾਤਰਾ ਕਰਨ ਵਾਲਿਆਂ ਖਾਸ ਤੌਰ ’ਤੇ ਭਾਰਤੀ ਵਿਦਿਆਰਥੀਆਂ ਨੂੰ ਕਿਹਾ ਗਿਆ ਹੈ ਕਿ ਉਹ ਵਧ ਰਹੀਆਂ ਭਾਰਤ ਵਿਰੋਧੀ ਗਤੀਵਿਧੀਆਂ ਦੇ ਮੱਦੇਨਜ਼ਰ ਸਾਵਧਾਨ ਰਹਿਣ। ਭਾਰਤੀ ਵਿਦੇਸ਼ ਮੰਤਰਾਲੇ ਨੇ ਕੈਨੇਡਾ ਵਿੱਚ ਭਾਰਤੀ ਨਾਗਰਿਕਾਂ ਅਤੇ ਵਿਦਿਆਰਥੀਆਂ ਨੂੰ ਓਟਵਾ ਵਿੱਚ ਭਾਰਤ ਦੇ ਹਾਈ ਕਮਿਸ਼ਨ ਜਾਂ ਟੋਰਾਂਟੋ ਅਤੇ ਵੈਨਕੂਵਰ ਵਿੱਚ ਭਾਰਤ ਦੇ ਕੌਂਸਲੇਟ ਜਨਰਲ ਵਿੱਚ ਆਪਣੀਆਂ ਸਬੰਧਤ ਵੈਬਸਾਈਟਾਂ, ਜਾਂ MADAD ਪੋਰਟਲ madad.gov.in ਰਾਹੀਂ ਰਜਿਸਟਰ ਕਰਨ ਲਈ ਵੀ ਕਿਹਾ ਹੈ। ਇਸ ਵਿੱਚ ਕਿਹਾ ਗਿਆ ਹੈ, ‘ਰਜਿਸਟ੍ਰੇਸ਼ਨ ਹਾਈ ਕਮਿਸ਼ਨ ਅਤੇ ਕੌਂਸਲੇਟ ਜਨਰਲ ਨੂੰ ਕਿਸੇ ਵੀ ਐਮਰਜੰਸੀ ਜਾਂ ਅਣਸੁਖਾਵੀਂ ਘਟਨਾ ਦੀ ਸਥਿਤੀ ਵਿੱਚ ਕੈਨੇਡਾ ਵਿੱਚ ਭਾਰਤੀ ਨਾਗਰਿਕਾਂ ਨਾਲ ਬਿਹਤਰ ਢੰਗ ਨਾਲ ਸੰਪਰਕ ਕਰਨ ਦੇ ਯੋਗ ਬਣਾਵੇਗੀ।’

You must be logged in to post a comment Login