ਭਾਰਤ ਅਤੇ ਚੀਨ ਵਿਚਕਾਰ ਪੂਰਬੀ ਲੱਦਾਖ ਵਿੱਚ ਗਸ਼ਤ ਨੂੰ ਲੈ ਕੇ ਬਣੀ ਸਹਿਮਤੀ

ਭਾਰਤ ਅਤੇ ਚੀਨ ਵਿਚਕਾਰ ਪੂਰਬੀ ਲੱਦਾਖ ਵਿੱਚ ਗਸ਼ਤ ਨੂੰ ਲੈ ਕੇ ਬਣੀ ਸਹਿਮਤੀ

ਨਵੀਂ ਦਿੱਲੀ, 21 ਅਕਤੂਬਰ- ਵਿਦੇਸ਼ ਸਕੱਤਰ ਵਿਕਰਮ ਮਿਸਰੀ ਨੇ ਸੋਮਵਾਰ ਨੂੰ ਕਿਹਾ ਕਿ ਭਾਰਤ ਅਤੇ ਚੀਨੀ ਵਾਰਤਾਕਾਰ ਪੂਰਬੀ ਲੱਦਾਖ ਵਿੱਚ ਅਸਲ ਕੰਟਰੋਲ ਰੇਖਾ (ਐਲਏਸੀ) ਦੇ ਨਾਲ ਗਸ਼ਤ ਕਰਨ ਲਈ ਇੱਕ ਸਮਝੌਤੇ ’ਤੇ ਪਹੁੰਚ ਗਏ ਹਨ। ਵਿਦੇਸ਼ ਸਕੱਤਰ ਨੇ ਕਿਹਾ ਕਿ ਭਾਰਤ ਅਤੇ ਚੀਨੀ ਵਾਰਤਾਕਾਰ ਮੁੱਦਿਆਂ ਨੂੰ ਸੁਲਝਾਉਣ ਲਈ ਪਿਛਲੇ ਕੁੱਝ ਹਫ਼ਤਿਆਂ ਤੋਂ ਸੰਪਰਕ ਵਿੱਚ ਸਨ। ਮੰਨਿਆ ਜਾ ਰਿਹਾ ਹੈ ਕਿ ਸਮਝੌਤਾ ਡੇਪਸਾਂਗ ਅਤੇ ਡੇਮਚੋਕ ਖੇਤਰਾਂ ਵਿੱਚ ਗਸ਼ਤ ਨਾਲ ਸਬੰਧਤ ਹੈ।

You must be logged in to post a comment Login