ਨਵੀਂ ਦਿੱਲੀ, 24 ਅਗਸਤ- ਭਾਰਤ ਦੇ ਤਜਰਬੇਕਾਰ ਸਲਾਮੀ ਬੱਲੇਬਾਜ਼ ਸ਼ਿਖਰ ਧਵਨ ਨੇ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਹੈ। ਦੋ ਸਾਲ ਪਹਿਲਾਂ ਦੇਸ਼ ਲਈ ਆਪਣਾ ਆਖਰੀ ਮੈਚ ਖੇਡਣ ਵਾਲੇ ਖੱਬੇ ਹੱਥ ਦੇ ਇਸ ਬੱਲੇਬਾਜ਼ ਨੇ ਕਿਹਾ ਕਿ ਉਹ ਕ੍ਰਿਕਟ ਦੇ ਤਿੰਨਾਂ ਰੂਪਾਂ ਵਿੱਚ ਦੇਸ਼ ਦੀ ਨੁਮਾਇੰਦਗੀ ਕਰਨ ਤੋਂ ਬਾਅਦ ਸੰਤੁਸ਼ਟ ਵਿਅਕਤੀ ਵਜੋਂ ਖੇਡ ਨੂੰ ਛੱਡ ਰਿਹਾ ਹੈ। 38 ਸਾਲਾ ਖਿਡਾਰੀ ਨੇ 2010 ਵਿੱਚ ਵਿਸ਼ਾਖਾਪਟਨਮ ਵਿੱਚ ਆਸਟਰੇਲੀਆ ਖ਼ਿਲਾਫ਼ ਇਕ ਦਿਨਾਂ ਮੈਚ ਨਾਲ ਆਪਣੇ ਅੰਤਰਰਾਸ਼ਟਰੀ ਕਰੀਅਰ ਦੀ ਸ਼ੁਰੂਆਤ ਕੀਤੀ ਸੀ। ਉਸ ਨੇ ਦੇਸ਼ ਲਈ ਆਪਣਾ ਆਖਰੀ ਮੈਚ 2022 ਵਿੱਚ ਬੰਗਲਾਦੇਸ਼ ਖ਼ਿਲਾਫ਼ ਖੇਡਿਆ ਸੀ। ਧਵਨ ਨੇ ਭਾਰਤ ਲਈ 34 ਟੈਸਟ, 167 ਵਨਡੇ ਅਤੇ 68 ਟੀ-20 ਮੈਚ ਖੇਡੇ ਹਨ। ਉਸ ਨੇ 50 ਓਵਰਾਂ ਦੇ ਫਾਰਮੈਟ ਵਿੱਚ ਆਪਣਾ ਸਰਵੋਤਮ ਪ੍ਰਦਰਸ਼ਨ ਕੀਤਾ, ਜਿਸ ਵਿੱਚ ਉਸ ਨੇ 44.11 ਦੀ ਔਸਤ ਨਾਲ 6,793 ਦੌੜਾਂ ਬਣਾਈਆਂ। ਟੈਸਟ ਕ੍ਰਿਕਟ ਵਿੱਚ 40.61 ਦੀ ਔਸਤ ਅਤੇ ਸੱਤ ਸੈਂਕੜਿਆਂ ਦੀ ਮਦਦ ਨਾਲ 2,315 ਦੌੜਾਂ ਬਣਾਈਆਂ।

You must be logged in to post a comment Login