ਭਾਰਤ ਨੇ ਦੂਜੇ ਟੀ-20 ਕੌਮਾਂਤਰੀ ਮੈਚ ’ਚ ਨਿਊਜ਼ੀਲੈਂਡ ਨੂੰ 65 ਦੌੜਾਂ ਨਾਲ ਹਰਾਇਆ

ਭਾਰਤ ਨੇ ਦੂਜੇ ਟੀ-20 ਕੌਮਾਂਤਰੀ ਮੈਚ ’ਚ ਨਿਊਜ਼ੀਲੈਂਡ ਨੂੰ 65 ਦੌੜਾਂ ਨਾਲ ਹਰਾਇਆ

ਮੌਂਗਨੂਈ, 20 ਨਵੰਬਰ- ਭਾਰਤ ਨੇ ਅੱਜ ਇਥੇ ਦੂਜੇ ਟੀ-20 ਅੰਤਰਰਾਸ਼ਟਰੀ ਮੈਚ ਵਿੱਚ ਨਿਊਜ਼ੀਲੈਂਡ ਨੂੰ 65 ਦੌੜਾਂ ਨਾਲ ਹਰਾ ਕੇ ਤਿੰਨ ਮੈਚਾਂ ਦੀ ਲੜੀ ਵਿੱਚ 1-0 ਦੀ ਲੀਡ ਲੈ ਲਈ। ਪਹਿਲਾ ਮੈਚ ਮੀਂਹ ਕਾਰਨ ਰੱਦ ਹੋ ਗਿਆ ਸੀ। ਇਸ ਤੋਂ ਪਹਿਲਾਂ ਫਾਰਮ ਵਿਚ ਚੱਲ ਰਹੇ ਸੂਰਿਆਕੁਮਾਰ ਯਾਦਵ (ਅਜੇਤੂ 111) ਦੇ ਸੈਂਕੜੇ ਦੀ ਬਦੌਲਤ ਭਾਰਤ ਨੇ ਛੇ ਵਿਕਟਾਂ ‘ਤੇ 191 ਦੌੜਾਂ ਬਣਾਈਆਂ। ਸੂਰਿਆਕੁਮਾਰ ਨੇ ਆਪਣੇ ਦੂਜੇ ਟੀ-20 ਅੰਤਰਰਾਸ਼ਟਰੀ ਸੈਂਕੜੇ ਲਈ 51 ਗੇਂਦਾਂ ਖੇਡੀਆਂ, ਜਿਸ ਵਿੱਚ 11 ਚੌਕੇ ਅਤੇ ਸੱਤ ਛੱਕੇ ਸ਼ਾਮਲ ਸਨ। ਉਸ ਤੋਂ ਇਲਾਵਾ ਈਸ਼ਾਨ ਕਿਸ਼ਨ ਨੇ 36 ਦੌੜਾਂ ਦਾ ਯੋਗਦਾਨ ਪਾਇਆ। ਨਿਊਜ਼ੀਲੈਂਡ ਲਈ ਟਿਮ ਸਾਊਥੀ ਨੇ ਚਾਰ ਓਵਰਾਂ ਵਿੱਚ 34 ਦੌੜਾਂ ਦੇ ਕੇ ਤਿੰਨ ਵਿਕਟਾਂ ਲੈ ਕੇ ਹੈਟ੍ਰਿਕ ਲਈ। ਜਵਾਬ ‘ਚ ਨਿਊਜ਼ੀਲੈਂਡ ਦੀ ਪੂਰੀ ਟੀਮ 18.5 ਓਵਰਾਂ ‘ਚ 126 ਦੌੜਾਂ ਬਣਾ ਸਕੀ। ਦੀਪਕ ਹੁੱਡਾ ਨੇ 2.5 ਓਵਰਾਂ ‘ਚ 10 ਦੌੜਾਂ ਦੇ ਕੇ 4 ਵਿਕਟਾਂ ਹਾਸਲ ਕੀਤੀਆਂ।

You must be logged in to post a comment Login