ਭਾਰਤ ਨੇ 2 ਮਹੀਨਿਆਂ ਬਾਅਦ ਕੈਨੇਡਾ ਨਾਗਰਿਕਾਂ ਲਈ ਈ-ਵੀਜ਼ਾ ਮੁੜ ਸ਼ੁਰੂ ਕੀਤਾ

ਭਾਰਤ ਨੇ 2 ਮਹੀਨਿਆਂ ਬਾਅਦ ਕੈਨੇਡਾ ਨਾਗਰਿਕਾਂ ਲਈ ਈ-ਵੀਜ਼ਾ ਮੁੜ ਸ਼ੁਰੂ ਕੀਤਾ

ਨਵੀਂ ਦਿੱਲੀ, 22 ਨਵੰਬਰ- ਭਾਰਤ ਨੇ ਅੱਜ ਦੋ ਮਹੀਨਿਆਂ ਬਾਅਦ ਕੈਨੇਡੀਅਨ ਨਾਗਰਿਕਾਂ ਲਈ ਈ-ਵੀਜ਼ਾ ਸੇਵਾਵਾਂ ਮੁੜ ਸ਼ੁਰੂ ਕਰ ਦਿੱਤੀਆਂ ਹਨ। ਸੂਤਰਾਂ ਨੇ ਇਹ ਜਾਣਕਾਰੀ ਦਿੱਤੀ ਹੈ। 21 ਸਤੰਬਰ ਨੂੰ ਵੀਜ਼ਾ ਸੇਵਾਵਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ ਕਿਉਂਕਿ ਕੈਨੇਡਾ ਨੇ ਜੂਨ ਵਿੱਚ ਖਾਲਿਸਤਾਨੀ ਅਤਿਵਾਦੀ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਵਿੱਚ ਭਾਰਤ ਸਰਕਾਰ ਦੇ ਏਜੰਟ ਸ਼ਾਮਲ ਹੋਣ ਦਾ ਦੋਸ਼ ਲਗਾਇਆ ਸੀ, ਜਦ ਕਿ ਭਾਰਤ ਨੇ ਦੋਸ਼ਾਂ ਨੂੰ ਬੇਬੁਨਿਆਦ ਕਰਾਰ ਦਿੰਦਿਆਂ ਸਬੂਤਾਂ ਦੀ ਮੰਗ ਕੀਤੀ ਸੀ।

You must be logged in to post a comment Login