ਅਲੀਪੋਵ ਦਾ ਇਹ ਬਿਆਨ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦੇ ਉਸ ਦਾਅਵੇ ਤੋਂ ਕੁਝ ਘੰਟੇ ਬਾਅਦ ਆਇਆ ਹੈ, ਜਿਸ ਵਿੱਚ ਉਨ੍ਹਾਂ ਕਿਹਾ ਸੀ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਹੈ ਕਿ ਨਵੀਂ ਦਿੱਲੀ ਰੂਸੀ ਕੱਚੇ ਤੇਲ ਦੀ ਖਰੀਦ ਬੰਦ ਕਰ ਦੇਵੇਗੀ।
ਉਨ੍ਹਾਂ ਕਿਹਾ, ‘‘ਰੂਸੀ ਊਰਜਾ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਸਭ ਤੋਂ ਵੱਧ ਲਾਗਤ-ਪ੍ਰਭਾਵਸ਼ਾਲੀ ਵਿਕਲਪ ਬਣੀ ਹੋਈ ਹੈ ਅਤੇ ਰੂਸ ਨੇ ਇਸ ਸਹਿਯੋਗ ਨੂੰ ਵਿਗਾੜਨ ਦੀਆਂ ਕੋਸ਼ਿਸ਼ਾਂ ਦੇ ਬਾਵਜੂਦ, ਹਮੇਸ਼ਾ ਆਪਣੀਆਂ ਵਚਨਬੱਧਤਾਵਾਂ ਦਾ ਸਨਮਾਨ ਕੀਤਾ ਹੈ ਅਤੇ ਬਦਲਵੇਂ ਲੌਜਿਸਟਿਕਸ ਅਤੇ ਭੁਗਤਾਨ ਪ੍ਰਣਾਲੀਆਂ ਨੂੰ ਵਿਕਸਤ ਕਰਨ ਵਿੱਚ ਲਚਕਤਾ (flexibility) ਦਿਖਾਈ ਹੈ।’’ਬਾਅਦ ਵਿੱਚ ਟਰੰਪ ਦੀ ਟਿੱਪਣੀ ਅਤੇ ਕੀ ਭਾਰਤ ਰੂਸੀ ਕੱਚੇ ਤੇਲ ਦੀ ਖਰੀਦ ਜਾਰੀ ਰੱਖੇਗਾ, ਬਾਰੇ ਇੱਕ ਸਵਾਲ ਦਾ ਜਵਾਬ ਦਿੰਦੇ ਹੋਏ, ਅਲੀਪੋਵ ਨੇ ਕਿਹਾ: ‘‘ਇਸ ਦਾ ਜਵਾਬ ਦੇਣਾ ਭਾਰਤ ਸਰਕਾਰ ਦਾ ਸਵਾਲ ਹੈ।’’
You must be logged in to post a comment Login