ਭਾਰਤ ਵਿੱਚ 54 ਚੀਨੀ ਮੋਬਾਈਲ ਐਪਸ ’ਤੇ ਪਾਬੰਦੀ

ਭਾਰਤ ਵਿੱਚ 54 ਚੀਨੀ ਮੋਬਾਈਲ ਐਪਸ ’ਤੇ ਪਾਬੰਦੀ

ਨਵੀਂ ਦਿੱਲੀ, 14 ਫਰਵਰੀ- ਗ੍ਰਹਿ ਮੰਤਰਾਲੇ ਨੇ ਦੇਸ਼ ਦੀ ਸੁਰੱਖਿਆ ਲਈ ਖ਼ਤਰਾ ਪੈਦਾ ਕਰਨ ਵਾਲੀਆਂ 54 ਚੀਨੀ ਮੋਬਾਈਲ ਐਪਲੀਕੇਸ਼ਨਾਂ ’ਤੇ ਪਾਬੰਦੀ ਲਗਾਉਣ ਦੀ ਸਿਫ਼ਾਰਿਸ਼ ਕੀਤੀ ਹੈ। ਅਧਿਕਾਰਤ ਸੂਤਰਾਂ ਨੇ ਅੱਜ ਇਹ ਜਾਣਕਾਰੀ ਦਿੱਤੀ। ਇਲੈਕਟ੍ਰੌਨਿਕ ਤੇ ਸੂਚਨਾ ਤਕਨਾਲੋਜੀ ਮੰਤਰਾਲੇ ਭਾਰਤ ਵਿਚ ਇਨ੍ਹਾਂ ਐਪਸ ਦੇ ਸੰਚਾਲਨ ’ਤੇ ਰੋਕ ਲਗਾਉਣ ਲਈ ਰਸਮੀ ਤੌਰ ’ਤੇ ਇਕ ਨੋਟੀਫਿਕੇਸ਼ਨ ਜਾਰੀ ਕਰੇਗਾ। ਸੂਤਰਾਂ ਨੇ ਦੱਸਿਆ ਕਿ ਜਿਨ੍ਹਾਂ ਐਪਸ ਖ਼ਿਲਾਫ਼ ਸੁਰੱਖਿਆ ਇਨਪੁੱਟ ਮਿਲੇ ਹਨ ਉਨ੍ਹਾਂ ਵਿਚ ਸੈਲਫੀ ਐੱਚਡੀ, ਬਿਊਟੀ ਕੈਮਰਾ, ਮਿਊਜ਼ਿਕ ਪਲੇਅਰ, ਮਿਊਜ਼ਿਕ ਪਲੱਸ, ਵਾਲਿਊਮ ਬੂਸਟਰ, ਵੀਡੀਓ ਪਲੇਅਰ ਮੀਡੀਆ ਆਲ ਫਾਰਮੇਟਸ, ਵੀਵਾ ਵੀਡੀਓ ਐਡੀਟਰ, ਨਾਈਸ ਵੀਡੀਓ ਬਾਈਦੂ, ਐਪਲਾਕ ਅਤੇ ਐਸਟਰਾਕ੍ਰਾਫਟ ਸਣੇ ਹੋਰ ਸ਼ਾਮਲ ਹਨ।

You must be logged in to post a comment Login