ਮਨੀਕਰਨ ਸਾਹਿਬ ਦਾ ਪਵਿੱਤਰ ਜਲ ਵਪਾਰਕ ਵਰਤੋਂ ਲਈ ਯੋਜਨਾ ਦਾ ਵਿਰੋਧ

ਮਨੀਕਰਨ ਸਾਹਿਬ ਦਾ ਪਵਿੱਤਰ ਜਲ ਵਪਾਰਕ ਵਰਤੋਂ ਲਈ ਯੋਜਨਾ ਦਾ ਵਿਰੋਧ

ਮਨਾਲੀ, 20 ਫਰਵਰੀ- ਹਿੰਦੂਆਂ ਅਤੇ ਸਿੱਖਾਂ ਦੋਵਾਂ ਭਾਈਚਾਰਿਆਂ ਲਈ ਸਤਿਕਾਰਤ ਤੀਰਥ ਸਥਾਨ ਮਨੀਕਰਨ ਸਾਹਿਬ ਦੇ ਪਵਿੱਤਰ ਜਲ ਨੂੰ ਹਿਮਾਚਲ ਪ੍ਰਦੇਸ਼ ਦੇ ਕੁੱਲੂ ਜ਼ਿਲ੍ਹੇ ਦੇ ਕਸੋਲ ਵਿੱਚ ਗਰਮ ਪਾਣੀ ਦੇ ਚਸ਼ਮੇ ਦੀ ਸਥਾਪਨਾ ਲਈ ਪਾਈਪਾਂ ਰਾਹੀਂ ਲਿਜਾਏ ਜਾਣ ਦੀ ਤਜਵੀਜ਼ ਦਾ ਮੁਕਾਮੀ ਪੱਧਰ ’ਤੇ ਜ਼ੋਰਦਾਰ ਵਿਰੋਧ ਹੋ ਗਿਆ ਹੈ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਉਹ ਅਜਿਹਾ ਨਹੀਂ ਹੋਣ ਦੇਣਗੇ। ਵਿਸ਼ੇਸ਼ ਖੇਤਰ ਵਿਕਾਸ ਅਥਾਰਟੀ (SADA) ਦੀ ਹਾਲ ਹੀ ਵਿੱਚ ਹੋਈ ਮੀਟਿੰਗ ਵਿੱਚ ਇਹ ਫੈਸਲਾ ਲਿਆ ਗਿਆ ਸੀ ਕਿ ਕਸੋਲ ਵਿੱਚ ਇੱਕ ਨਵਾਂ ਨੇਚਰ ਪਾਰਕ (nature park) ਬਣਾਇਆ ਜਾਵੇਗਾ ਜਿਸ ਵਿੱਚ ਗਰਮ ਪਾਣੀ ਦੀ ਸਹੂਲਤ ਹੋਵੇਗੀ ਅਤੇ ਇਸ ਲਈ ਮਨੀਕਰਨ ਸਾਹਿਬ ਦੇ ਗਰਮ ਜਲ ਦੇ ਚਸ਼ਮਿਆਂ ਤੋਂ ਪਵਿੱਤਰ ਜਲ ਨੂੰ ਪਾਈਪਾਂ ਰਾਹੀਂ ਕਸੋਲ ਵੱਲ ਮੋੜਿਆ ਜਾਵੇਗਾ। ਸਥਾਨਕਾਂ ਨੇ ਚੇਤਾਵਨੀ ਦਿੱਤੀ ਸੀ ਕਿ ਜੇ ਮਨੀਕਰਨ ਸਾਹਿਬ ਦੇ ਪਵਿੱਤਰ ਜਲ ਨੂੰ ਸੈਲਾਨੀਆਂ ਦੀ ਭਾਰੀ ਖਿੱਚ ਵਾਲੇ ਸੈਰ-ਸਪਾਟਾ ਸਥਾਨ ਕਸੋਲ ਵਿੱਚ ਵਪਾਰਕ ਮੰਤਵਾਂ ਲਈ ਵਰਤਿਆ ਜਾਂਦਾ ਹੈ ਤਾਂ ਉਹ ਅੰਦੋਲਨ ਸ਼ੁਰੂ ਕਰਨਗੇ। ਮਨੀਕਰਨ ਅਤੇ ਕਸੋਲ ਵਿਚਕਾਰ ਦੂਰੀ ਲਗਭਗ ਪੰਜ ਕਿਲੋਮੀਟਰ ਹੈ।

You must be logged in to post a comment Login