ਮਨੀਪੁਰ ’ਚ ਅਤਿਵਾਦੀਆਂ ਨੇ ਫ਼ੌਜ ਦੇ ਕਮਾਂਡਿੰਗ ਅਫ਼ਸਰ ਤੇ ਪਰਿਵਾਰ ਦੀ ਕੀਤੀ ਹੱਤਿਆ

ਮਨੀਪੁਰ ’ਚ ਅਤਿਵਾਦੀਆਂ ਨੇ ਫ਼ੌਜ ਦੇ ਕਮਾਂਡਿੰਗ ਅਫ਼ਸਰ ਤੇ ਪਰਿਵਾਰ ਦੀ ਕੀਤੀ ਹੱਤਿਆ

ਨਵੀਂ ਦਿੱਲੀ, 13 ਨਵੰਬਰ : ਮਨੀਪੁਰ ਵਿੱਚ ਅਤਿਵਾਦੀਆਂ ਨੇ ਫ਼ੌਜ ਦੇ ਕਮਾਂਡਿੰਗ ਅਫਸਰ, ਉਸ ਦੇ ਪਰਿਵਾਰ ਅਤੇ ਗਾਰਡਾਂ ਨੂੰ ਗੋਲੀ ਮਾਰ ਦਿੱਤੀ। ਹਮਲੇ ਵਿੱਚ 7 ਮੌਤਾਂ ਹੋਣ ਦੀ ਰਿਪੋਰਟ ਹੈ।ਪ੍ਰਾਪਤ ਜਾਣਕਾਰੀ ਮੁਤਾਬਕ 46 ਅਸਾਮ ਰਾਈਫਲਜ਼ ਦੇ ਕਮਾਂਡਿੰਗ ਅਫਸਰ ਅਤੇ ਉਸ ਦਾ ਪਰਿਵਾਰ ਸ਼ੁੱਕਰਵਾਰ ਨੂੰ ਸਵੇਰੇ 10 ਵਜੇ ਦੇ ਕਰੀਬ ਮਨੀਪੁਰ ਦੇ ਸਿੰਗਘਾਟ ਵਿੱਚ ਅਤਿਵਾਦੀਆਂ ਵੱਲੋਂ ਘਾਤ ਲਗਾ ਕੇ ਕੀਤੇ ਹਮਲੇ ਵਿੱਚ ਮਾਰੇ ਗਏ। ਕਰਨਲ ਵਿਪਲਵ ਤ੍ਰਿਪਾਠੀ (ਸੀਓ-46 ਏਆਰ), ਪਤਨੀ ਅਤੇ ਉਸ ਦੇ ਪੁੱਤਰ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ ਹੋਰ ਜ਼ਖਮੀਆਂ ਨੂੰ ਬੇਹਿਆਂਗ ਪ੍ਰਾਇਮਰੀ ਹੈਲਥ ਸੈਂਟਰ ਭੇਜ ਦਿੱਤਾ ਗਿਆ।ਇਸ ਦੌਰਾਨ ਹਮਲੇ ਵਿੱਚ ਕਵਿੱਕ ਰਿਐਕਸ਼ਨ ਟੀਮ ਦੇ ਤਿੰਨ ਜਵਾਨਾਂ ਦੀ ਮੌਤ ਹੋ ਗਈ। ਹਾਲੇ ਤੱਕ ਕਿਸੇ ਅਤਿਵਾਦੀ ਜਥੇਬੰਦੀ ਨੇ ਇਸ ਹਮਲੇ ਦੀ ਜ਼ਿੰਮੇਵਾਰੀ ਨਹੀਂ ਲਈ। ਮਨੀਪੁਰ ’ਚ 40 ਤੋਂ ਵੱਧ ਅਤਿਵਾਦੀ ਧੜੇ ਹਨ।

You must be logged in to post a comment Login