ਮਲੋਟ ਦੇ ਪਿੰਡ ਈਨਖੇੜਾ ’ਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਕੋਸ਼ਿਸ਼

ਮਲੋਟ ਦੇ ਪਿੰਡ ਈਨਖੇੜਾ ’ਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਕੋਸ਼ਿਸ਼

ਮਲੋਟ, 28 ਦਸੰਬਰ- ਮਲੋਟ ਤੋਂ ਸ੍ਰੀ ਮੁਕਤਸਰ ਰੋਡ ’ਤੇ ਸਥਿਤ ਪਿੰਡ ਈਨਾਖੇੜਾ ਦੇ ਗੁਰਦੁਆਰਾ ਬਾਬਾ ਬਿਧੀ ਚੰਦ ਸਾਹਿਬ ਵਿਖੇ ਗੁਰੂ ਗ੍ਰੰਥ ਸਾਹਿਬ ਜੀ ਬੇਅਦਬੀ ਕਰਨ ਦੀ ਕੋਸ਼ਿਸ਼ ਕਰਨ ਵਾਲੇ ਪਿੰਡ ਦੇ ਹੀ ਵਸਨੀਕ 20-22 ਸਾਲਾਂ ਦੇ ਨੌਜਵਾਨ ਨੂੰ ਗ੍ਰੰਥੀ ਸਿੰਘ ਵੱਲੋਂ ਮੌਕੇ ’ਤੇ ਹੀ ਕਾਬੂ ਕਰ ਲਿਆ ਗਿਆ ਹੈ। ਨੌਜਵਾਨ ਆਪਣੇ ਪਰਿਵਾਰ ਸਮੇਤ ਸਵੇਰੇ ਗੁਰਦੁਆਰਾ ਸਾਹਿਬ ਵਿਖੇ ਆਇਆ ਸੀ ਅਤੇ ਉਸ ਨੇ ਪਹਿਲਾਂ ਗੁਰੂ ਗ੍ਰੰਥ ਸਾਹਿਬ ਅੱਗੇ ਪਏ ਸ਼ਾਸ਼ਤਰਾਂ ਨਾਲ ਛੇੜਛਾੜ ਕੀਤੀ ਅਤੇ ਫਿਰ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਚੁੱਕ ਕੇ ਬਾਹਰ ਲੈ ਆਇਆ, ਜਿਸ ਨੂੰ ਨਿੱਤਨੇਮ ਕਰਕੇ ਹਟੇ ਗੁਰਦੁਆਰਾ ਦੇ ਗ੍ਰੰਥੀ ਸਿੰਘ ਨੇ ਦੇਖ ਲਿਆ ਅਤੇ ਉਸ ਤੋਂ ਪਵਿੱਤਰ ਸਰੂਪ ਲੈ ਕੇ ਮੁੜ ਅੰਦਰ ਸ਼ਸੋਬਿਤ ਕਰ ਦਿੱਤਾ, ਜਿਸ ਕਰਕੇ ਉਹ ਆਪਣੇ ਮਕਸਦ ਵਿੱਚ ਕਾਮਯਾਬ ਨਹੀਂ ਹੋ ਸਕਿਆ। ਨੌਜਵਾਨ ਨੂੰ ਫੜ੍ਹ ਕੇ ਬਿੱਧੀ ਚੰਦ ਸਪਰਦਾਇ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ ਵਾਲਿਆਂ ਕੋਲ ਪੇਸ਼ ਕਰਨ ਲਈ ਲਿਜਾਇਆ ਗਿਆ, ਜਿਨ੍ਹਾਂ ਉਸਨੂੰ ਮਿਲਣ ਤੋਂ ਇਨਕਾਰ ਕਰ ਦਿੱਤਾ ਅਤੇ ਕਿਹਾ ਕਿ ਇਸ ਵਿਅਕਤੀ ’ਤੇ ਜੋ ਵੀ ਕਾਨੂੰਨੀ ਕਾਰਵਾਈ ਬਣਦੀ ਹੈ ਉਹ ਕੀਤੀ ਜਾਵੇ। ਮਾਮਲੇ ਦੀ ਜਾਂਚ ਪੜਤਾਲ ਕਰਨ ਲਈ ਮਲੋਟ ਦੇ ਡੀਐੱਸਪੀ ਜਸਪਾਲ ਸਿੰਘ ਢਿੱਲੋਂ ਅਤੇ ਥਾਣਾ ਇੰਚਾਰਜ ਮੌਕੇ ’ਤੇ ਪੁੱਜੇ।

You must be logged in to post a comment Login