ਮਹਾਰਾਸ਼ਟਰ ਦੇ ਸਾਬਕਾ ਗ੍ਰਹਿ ਮੰਤਰੀ ਅਨਿਲ ਦੇਸ਼ਮੁਖ ਦੇ ਟਿਕਾਣਿਆਂ ਉੱਤੇ ਛਾਪੇ

ਮਹਾਰਾਸ਼ਟਰ ਦੇ ਸਾਬਕਾ ਗ੍ਰਹਿ ਮੰਤਰੀ ਅਨਿਲ ਦੇਸ਼ਮੁਖ ਦੇ ਟਿਕਾਣਿਆਂ ਉੱਤੇ ਛਾਪੇ

ਨਵੀਂ ਦਿੱਲੀ : ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਅੱਜ ਮਹਾਰਾਸ਼ਟਰ ਦੇ ਸਾਬਕਾ ਗ੍ਰਹਿ ਮੰਤਰੀ ਅਨਿਲ ਦੇਸ਼ਮੁਖ ਦੇ ਟਿਕਾਣਿਆਂ ਉੱਤੇ ਛਾਪੇ ਮਾਰਨੇ ਸ਼ੁਰੂ ਕੀਤੇ। ਅਧਿਕਾਰੀਆਂ ਨੇ ਦੱਸਿਆ ਕਿ ਅਜਿਹਾ ਮੰਨਿਆ ਜਾ ਰਿਹਾ ਹੈ ਕਿ ਦੇਸ਼ਮੁਖ ਦੇ ਨਾਗਪੁਰ ਅਤੇ ਮੁੰਬਈ ਸਥਿਤ ਟਿਕਾਣਿਆਂ ਉੱਤੇ ਛਾਪੇ ਮਾਰੇ ਜਾ ਰਹੇ ਹਨ। ਏਜੰਸੀ ਨੇ ਇਸ ਸਬੰਧੀ ਕੋਈ ਜਾਣਕਾਰੀ ਨਹੀਂ ਦਿੱਤੀ ਕਿ ਛਾਪੇ ਕਿਸ ਮਾਮਲੇ ਵਿਚ ਮਾਰੇ ਜਾ ਰਹੇ ਹਨ। ਸੀਬੀਆਈ ਨੇ ਦੇਸ਼ਮੁਖ ਤੇ ਕੁਝ ਹੋਰ ਅਣਜਾਨ ਲੋਕਾਂ ਖ਼ਿਲਾਫ਼ ਅਪਰਾਧਿਕ ਸਾਜ਼ਿਸ਼ ਰਚਣ ਅਤੇ ਭ੍ਰਿਸ਼ਟਾਚਾਰ ਰੋਕੂ ਐਕਟ ਸਬੰਧੀ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ।

You must be logged in to post a comment Login