ਮਹਿਲਾ ਭਲਵਾਨ ਜਿਨਸੀ ਸ਼ੋਸ਼ਣ ਮਾਮਲਾ: ਬ੍ਰਿਜ ਭੂਸ਼ਨ ਖ਼ਿਲਾਫ਼ ਦੋਸ਼ ਆਇਦ ਕਰਨ ਬਾਰੇ ਫ਼ੈਸਲਾ 10 ਨੂੰ

ਮਹਿਲਾ ਭਲਵਾਨ ਜਿਨਸੀ ਸ਼ੋਸ਼ਣ ਮਾਮਲਾ: ਬ੍ਰਿਜ ਭੂਸ਼ਨ ਖ਼ਿਲਾਫ਼ ਦੋਸ਼ ਆਇਦ ਕਰਨ ਬਾਰੇ ਫ਼ੈਸਲਾ 10 ਨੂੰ

ਨਵੀਂ ਦਿੱਲੀ, 7 ਮਈ- ਇਥੋਂ ਦੀ ਅਦਾਲਤ ਭਾਰਤੀ ਕੁਸ਼ਤੀ ਮਹਾਸੰਘ ਦੇ ਸਾਬਕਾ ਮੁਖੀ ਅਤੇ ਭਾਜਪਾ ਸੰਸਦ ਮੈਂਬਰ ਬ੍ਰਿਜ ਭੂਸ਼ਨ ਸ਼ਰਨ ਸਿੰਘ ਖ਼ਿਲਾਫ਼ ਛੇ ਮਹਿਲਾ ਪਹਿਲਵਾਨਾਂ ਵੱਲੋਂ ਦਰਜ ਕਰਵਾਏ ਜਿਨਸੀ ਸ਼ੋਸ਼ਣ ਦੇ ਮਾਮਲੇ ਵਿੱਚ ਦੋਸ਼ ਆਇਦ ਕਰਨ ਸਬੰਧੀ 10 ਮਈ ਨੂੰ ਫ਼ੈਸਲਾ ਸੁਣਾ ਸਕਦੀ ਹੈ। ਵਧੀਕ ਮੁੱਖ ਮੈਟਰੋਪੋਲੀਟਨ ਮੈਜਿਸਟਰੇਟ (ਏਸੀਐੱਮਐੱਮ) ਪ੍ਰਿਯੰਕਾ ਰਾਜਪੂਤ, ਜਿਨ੍ਹਾਂ ਨੇ ਇਸ ਬਾਰੇ ਅੱਜ ਹੁਕਮ ਦੇਣਾ ਸੀ, ਨੇ ਇਹ ਕਹਿੰਦੇ ਹੋਏ ਮਾਮਲੇ ਨੂੰ ਮੁਲਤਵੀ ਕਰ ਦਿੱਤਾ ਕਿ ਆਦੇਸ਼ ਵਿੱਚ ਕੁਝ ਸੁਧਾਰਾਂ ਦੀ ਲੋੜ ਹੈ। ਜੱਜ ਨੇ ਇਸ ਤੋਂ ਪਹਿਲਾਂ ਮੁਲਜ਼ਮ ਵੱਲੋਂ ਦਾਇਰ ਅਰਜ਼ੀ ਨੂੰ ਖਾਰਜ ਕਰ ਦਿੱਤਾ ਸੀ, ਜਿਸ ਵਿੱਚ ਦੋਸ਼ਾਂ ਬਾਰੇ ਹੋਰ ਜਾਂਚ ਲਈ ਸਮਾਂ ਮੰਗਿਆ ਗਿਆ ਸੀ।

You must be logged in to post a comment Login