ਪਟਿਆਲਾ, 11 ਨਵੰਬਰ (ਗੁਰਪ੍ਰੀਤ ਕੰਬੋਜ)-ਸੂਬੇ ਭਰ ਵਿਚ ਚੱਲ ਰਹੇ ‘ਪੰਜਾਬੀ ਮਾਂਹ’ ਦੇ ਸੰਦਰਭ ਵਿਚ ਸਰਕਾਰੀ ਮਹਿੰਦਰਾ ਕਾਲਜ ਪਟਿਆਲਾ ਵਿਖੇ ਪ੍ਰਿੰਸੀਪਲ ਡਾ. ਸਿਮਰਤ ਕੌਰ ਅਤੇ ਇੰਚਾਰਜ ਪੰਜਾਬ ਵਿਭਾਗ, ਮੁਖੀ ਹਿੰਦੀ ਵਿਭਾਗ ਦੀ ਯੋਗ ਅਗਵਾਈ ਹੇਠ ਪੋਸਟਰ ਮੇਕਿੰਗ ਅਤੇ ਸਲੋਗਨ ਲਿਖਣ ਦੇ ਮੁਕਾਬਲੇ ਕਰਵਾਏ ਗਏ, ਜਿਸਦਾ ਵਿਸ਼ਾ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਸੀ। ਇਸ ਵਿਚ ਵੱਖ-ਵੱਖ ਕਲਾਸਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ ਅਤੇ ਆਪਣੀ ਕਲਾ ਦੀ ਪੇਸ਼ਕਾਰੀ ਕੀਤੀ। ਇਸ ਸਬੰਧੀ ਕਾਜਲ ਪ੍ਰਿੰਸੀਪਲ ਡਾ. ਸਿਮਰਤ ਕੌਰ ਨੇ ਕਿਹਾ ਕਿ ਪੰਜਾਬੀ ਭਾਸ਼ਾ ਅਤੇ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਲਈ ਸਮੇਂ-ਸਮੇਂ ’ਤੇ ਅਜਿਹੇ ਪ੍ਰੋਗਰਾਮ ਹੋਣੇ ਲਾਜ਼ਮੀ ਹਨ ਤਾਂ ਜੋ ਬੱਚਿਆਂ ਨੂੰ ਪੰਜਾਬੀ ਭਾਸ਼ਾ ਤੇ ਸਭਿਆਚਾਰ ਨਾਲ ਜੋੜਿਆ ਜਾ ਸਕੇ ਅਤੇ ਉਨ੍ਹਾਂ ਦਾ ਸਰਵਪੱਖੀ ਵਿਕਾਸ ਹੋ ਸਕੇ।
ਅੰਤ ਵਿਚ ਪ੍ਰੋ. ਅਮਨਦੀਪ ਕੌਰ ਨੇ ਕਾਲਜ ਪ੍ਰਿੰਸੀਪਲ ਤੇ ਈਵੈਂਟ ਪ੍ਰਬੰਧਕਾਂ ਦਾ ਧੰਨਵਾਦ ਕੀਤਾ ਤੇ ਕਿਹਾ ਕਿ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਲਈ ਇਹ ਬਹੁਤ ਵਧੀਆ ਉਪਰਾਲਾ ਹੈ। ਇਸ ਮੌਕੇ ਫਾਈਨ ਆਰਟਸ ਵਿਭਾਗ ਦੇ ਮੁਖੀ ਡਾ. ਜਸਪ੍ਰੀਤ ਕੌਰ, ਪੰਜਾਬੀ ਵਿਭਾਗ ਦੇ ਪ੍ਰੋਫੈਸਰ ਡਾ. ਸਵਰਨ ਸਿੰਘ, ਪ੍ਰੋ. ਜਸਬੀਰ ਸਿੰਘ, ਪ੍ਰੋ. ਸੰਦੀਪ ਸਿੰਘ, ਪ੍ਰੋ. ਸੁਖਵਿੰਦਰ ਸਿੰਘ, ਪ੍ਰੋ. ਅਮਨਦੀਪ ਕੌਰ ਅਤੇ ਪ੍ਰੋ. ਕਰਮਜੋਤ ਕੌਰ ਆਦਿ ਮੌਜੂਦ ਸਨ।
You must be logged in to post a comment Login