ਮਾਤ ਭਾਸ਼ਾ ਦਿਵਸ ਮੌਕੇ ਵਿਦਿਆਰਥੀਆਂ ਨੇ ਪੰਜਾਬੀ ’ਵਰਸਿਟੀ ਦੀ ਖਸਤਾ ਹਾਲਾਤ ਖ਼ਿਲਾਫ਼ ਮੁੱਖ ਗੇਟ ਬੰਦ ਕਰਕੇ ਪ੍ਰਦਰਸ਼ਨ ਕੀਤਾ

ਮਾਤ ਭਾਸ਼ਾ ਦਿਵਸ ਮੌਕੇ ਵਿਦਿਆਰਥੀਆਂ ਨੇ ਪੰਜਾਬੀ ’ਵਰਸਿਟੀ ਦੀ ਖਸਤਾ ਹਾਲਾਤ ਖ਼ਿਲਾਫ਼ ਮੁੱਖ ਗੇਟ ਬੰਦ ਕਰਕੇ ਪ੍ਰਦਰਸ਼ਨ ਕੀਤਾ

ਪਟਿਆਲਾ, 21 ਫਰਵਰੀ- ਅੱਜ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ’ਤੇ ਪੰਜਾਬੀ ਯੂਨੀਵਰਸਿਟੀ ਵਿੱਚ ਪੰਜ ਵਿਦਿਆਰਥੀ ਜਥੇਬੰਦੀਆਂ ਪੀਐੱਸਯੂ, ਪੀਆਰਐੱਸਯੂ, ਏਆਈਐੱਸਐੱਫ, ਐੱਸਐੱਫਆਈ, ਪੀਐੱਸਯੂ (ਲ) ਸਾਂਝੇ ਵਿਦਿਆਰਥੀ ਮੋਰਚੇ ਦੀ ਅਗਵਾਈ ਵਿੱਚ ਪੰਜਾਬੀ ਯੂਨੀਵਰਸਿਟੀ ਬਚਾਓ ਮੁਹਿੰਮ ਦਾ ਆਗਾਜ਼ ਕੀਤਾ ਗਿਆ। ਯੂਨੀਵਰਸਿਟੀ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ’ਤੇ ਦੋਸ਼ ਲਗਾਉਂਦਿਆ ਯੂਨੀਵਰਸਿਟੀ ਦਾ ਮੁੱਖ ਗੇਟ ਬੰਦ ਕਰਕੇ ਸੈਂਕੜੇ ਵਿਦਿਆਰਥੀਆਂ ਨੇ ਰੈਲੀ ਕੀਤੀ। ਵਿਦਿਆਰਥੀ ਆਗੂਆਂ ਨੇ ਕਿਹਾ ਕੇ ਪੰਜਾਬ ਸਰਕਾਰ ਇਕ ਪਾਸੇ ਮਾਤ ਭਾਸ਼ਾ ਦੇ ਰਾਖੇ ਬਣਨ ਦੇ ਦਾਅਵੇ ਕਰ ਰਹੀ ਹੈ, ਦੂਜੇ ਪਾਸੇ ਪੰਜਾਬੀ ਭਾਸ਼ਾ, ਸਾਹਿਤ ਅਤੇ ਸੱਭਿਆਚਾਰ ਦੇ ਪਸਾਰ ਤੇ ਵਿਕਾਸ ਲਈ ਬਣੀ ਪੰਜਾਬੀ ਯੂਨੀਵਰਸਿਟੀ ਨੂੰ ਸੰਭਾਲ਼ ਨਹੀਂ ਰਹੀ। ਇਸ ਮੌਕੇ ਵਿਦਿਆਰਥੀ ਆਗੂ ਅਮਨਦੀਪ ਸਿੰਘ ਖਿਉਵਾਲੀ, ਰਸ਼ਪਿੰਦਰ ਜਿੰਮੀ, ਅੰਮ੍ਰਿਤਪਾਲ, ਵਰਿੰਦਰ ਖੁਰਾਣਾ, ਗੁਰਪ੍ਰੀਤ, ਕਰਮਚਾਰੀਆਂ ਹਰਦਾਸ ਅਤੇ ਕੁਲਵਿੰਦਰ ਕਕਰਾਲਾ, ਸੁੱਖੀ ਅਤੇ ਅਤੇ ਅਧਿਆਪਕ ਆਗੂ ਵਜੋਂ ਪੂਟਾ ਦੇ ਜਨਰਲ ਸਕੱਤਰ ਡਾ. ਮਨਿੰਦਰ ਸਿੰਘ ਅਤੇ ਡਾ. ਰਾਜਦੀਪ ਵੱਲੋਂ ਸੰਬੋਧਤ ਕੀਤਾ ਗਿਆ।

You must be logged in to post a comment Login