ਮਾਨਸਾ: ਵਿਸ਼ੇਸ਼ ਜਾਂਚ ਟੀਮ ਸਿੱਧੂ ਮੂਸੇਵਾਲਾ ਦੇ ਘਰ‌ ਪੁੱਜੀ‌‌

ਮਾਨਸਾ: ਵਿਸ਼ੇਸ਼ ਜਾਂਚ ਟੀਮ ਸਿੱਧੂ ਮੂਸੇਵਾਲਾ ਦੇ ਘਰ‌ ਪੁੱਜੀ‌‌

ਮਾਨਸਾ, 15 ਮਾਰਚ- ਨਾਮੀਂ ਗੈਂਗਸਟਰ ਲਾਰੈਂਸ ਬਿਸ਼ਨੋਈ ਵਲੋਂ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲੇ ਦੇ ਕਤਲ ਦਾ ਇਕਬਾਲ ਨਿੱਜੀ ਚੈਨਲ ਕੋਲ ਕਰਨ ਤੋਂ ਬਾਅਦ ਅੱਜ ਅਚਾਨਕ ਮੂਸੇਵਾਲਾ ਦੇ ਘਰ ਕਤਲ ਕਾਂਡ ਲਈ ਪੰਜਾਬ ਸਰਕਾਰ ਵੱਲੋਂ ਬਣਾਈ ਵਿਸ਼ੇਸ਼ ਜਾਂਚ ਟੀਮ (ਸਿਟ) ਦੇ ਮੁੱਖੀ ਜਸਕਰਨ ਸਿੰਘ ਪੁੱਜੇ ਹਨ। ਉਨ੍ਹਾਂ ਨਾਲ ਮਾਨਸਾ ਦੇ ਸੀਨੀਅਰ ਕਪਤਾਨ ਪੁਲੀਸ ਡਾ. ਨਾਨਕ ਸਿੰਘ ਵੀ ਸਨ। ਪਤਾ ਲੱਗਿਆ ਹੈ ਕਿ ਸਿਟ ਮੁਖੀ ਨੇ ਮੂਸੇਵਾਲਾ ਦੇ ਪਰਿਵਾਰ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਇਨਸਾਫ ਲਈ ਹੋ ਰਹੇ ਸਰਕਾਰੀ ਅਤੇ ਪੁਲੀਸ ਉਪਰਾਲਿਆਂ ਦੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਨੇ ਲਾਰੈਂਸ ਬਿਸ਼ਨੋਈ ਵਲੋਂ ਦਿੱਤੀ ਗਈ ਚੈਨਲ ਨੂੰ ਇੰਟਰਵਿਊ ਨੂੰ ਪੰਜਾਬ ਤੋਂ ਬਾਹਰ ਰਾਜਸਥਾਨ ਦੀ ਕਿਸੇ ਜੇਲ੍ਹ ਦੀ ਦੱਸੀ ਹੈ। ਉਨ੍ਹਾਂ ਕਿਹਾ ਕਿ ਇਹ ਬਠਿੰਡਾ ਜੇਲ੍ਹ ’ਚੋਂ ਨਹੀਂ ਦਿੱਤੀ ਗਈ। ਪਤਾ ਲੱਗਿਆ ਹੈ ਕਿ ਟੀਮ ਨੇ ਮੂਸੇਵਾਲਾ ਪਰਿਵਾਰ ਵਲੋਂ 19 ਮਾਰਚ ਨੂੰ ਮਰਹੂਮ ਪੰਜਾਬੀ ਗਾਇਕ ਦੀ ਮਨਾਈ ਜਾ ਰਹੀ ਪਹਿਲੀ ਬਰਸੀ ਬਾਰੇ ਗੱਲਬਾਤ ਕੀਤੀ ਹੈ। ਇਹ ਬਰਸੀ ਮਾਨਸਾ ਦੀ ਆਧੁਨਿਕ ਅਨਾਜ ਮੰਡੀ ਵਿੱਚ ਮਨਾਈ ਜਾ ਰਹੀ ਹੈ।

You must be logged in to post a comment Login