ਮਿਸ ਪੰਜਾਬਣ ਵਿਵਾਦ: ਪੁਲੀਸ ਨੇ ਪੀਟੀਸੀ ਟੀਵੀ ਚੈਨਲ ਦੇ ਐੱਮਡੀ ਨੂੰ ਹਿਰਾਸਤ ਵਿੱਚ ਲਿਆ

ਮਿਸ ਪੰਜਾਬਣ ਵਿਵਾਦ: ਪੁਲੀਸ ਨੇ ਪੀਟੀਸੀ ਟੀਵੀ ਚੈਨਲ ਦੇ ਐੱਮਡੀ ਨੂੰ ਹਿਰਾਸਤ ਵਿੱਚ ਲਿਆ

ਮੁਹਾਲੀ, 6 ਅਪਰੈਲ- -ਪੀਟੀਸੀ ਟੀਵੀ ਵੱਲੋਂ ਕਰਵਾਏ ਜਾ ਰਹੇ ਮਿਸ ਪੰਜਾਬਣ ਮੁਕਾਬਲੇ ਵਿੱਚ ਹਿੱਸਾ ਲੈ ਰਹੀ ਲੜਕੀ ਨੂੰ ਬੰਦੀ ਬਣਾਉਣ ਦੇ ਦੋਸ਼ਾਂ ਅਤੇ ਸ਼ੋਅ ਵਿੱਚ ਹਿੱਸਾ ਲੈ ਰਹੀਆਂ ਲੜਕੀਆਂ ਦੇ ਕਥਿਤ ਜਿਨਸੀ ਸ਼ੋਸ਼ਣ ਦੇ ਮਾਮਲੇ ਵਿੱਚ ਨਾਮਜ਼ਦ ਨੈਨਸੀ ਘੁੰਮਣ ਪੁਲੀਸ ਦੀ ਗ੍ਰਿਫਤ ਤੋਂ ਬਾਹਰ ਹੈ। ਮੁਹਾਲੀ ਅਦਾਲਤ ਵੱਲੋਂ ਪਿਛਲੇ ਦਿਨੀਂ ਉਸ ਦੀ ਅਗਾਊਂ ਜ਼ਮਾਨਤ ਰੱਦ ਕਰ ਦਿੱਤੀ ਗਈ ਸੀ। ਇਸ ਦੌਰਾਨ ਪੰਜਾਬ ਪੁਲੀਸ ਦੀ ਵਿਸ਼ੇਸ਼ ਟੀਮ ਨੇ ਨਿੱਜੀ ਚੈਨਲ ਦੇ ਐੱਮਡੀ ਰਵਿੰਦਰ ਨਾਰਾਇਣ ਨੂੰ ਹਿਰਾਸਤ ਵਿੱਚ ਲੈ ਲਿਆ ਹੈ ਪਰ ਇਸ ਸਬੰਧੀ ਪੁਲੀਸ ਦਾ ਕੋਈ ਵੀ ਵੱਡਾ ਜਾਂ ਛੋਟਾ ਅਧਿਕਾਰੀ ਪੁਸ਼ਟੀ ਨਹੀਂ ਕਰ ਰਿਹਾ। ਸੂਤਰਾਂ ਮੁਤਾਬਕ ਪੁਲੀਸ ਵੱਲੋਂ ਨਾਰਾਇਣ ਨੂੰ ਮੁਹਾਲੀ ਲਿਆਂਦਾ ਜਾ ਰਿਹਾ ਹੈ। ਉਸ ਨੂੰ ਇਥੇ ਅਦਾਲਤ ਵਿੱਚ ਪੇਸ਼ ਕਰਨ ਦੀ ਗੱਲ ਕਹੀ ਜਾ ਰਹੀ ਹੈ। ਅਦਾਲਤ ਵਿੱਚ ਬਚਾਅ ਪੱਖ ਦੇ ਸੀਨੀਅਰ ਵਕੀਲਾਂ ਦੀ ਟੋਲੀ ਵੀ ਮੁਹਾਲੀ ਅਦਾਲਤ ਵਿੱਚ ਪਹੁੰਚ ਗਈ ਹੈ।ਇਸ ਘਟਨਾਕ੍ਰਮ ‘ਤੇ ਪ੍ਰਤੀਕਿਰਿਆ ਦਿੰਦੇ ਹੋਏ ਪੀਟੀਸੀ ਨੈੱਟਵਰਕ ਦੇ ਬੁਲਾਰੇ ਨੇ ਕਿਹਾ ਕਿ ਇਹ ਰਾਜਨੀਤੀ ਤੋਂ ਪ੍ਰੇਰਿਤ ਹੈ। ਇਸ ਮਾਮਲੇ ਵਿੱਚ ਬਣਾਈ ਐੱਸਆਈਟੀ ਪਹਿਲਾਂ ਹੀ ਐੱਮਡੀ ਰਬਿੰਦਰ ਨਾਰਾਇਣ ਦੇ ਬਿਆਨ ਦਰਜ ਕਰ ਚੁੱਕੀ ਹੈ। ਉਨ੍ਹਾਂ ਨੇ ਜਾਂਚ ਵਿੱਚ ਸਹਿਯੋਗ ਦਿੱਤਾ ਹੈ। ਮੁੱਖ ਮੁਲਜ਼ਮ ਨੈਨਸੀ ਘੁੰਮਣ ਅਤੇ ਭੁਪਿੰਦਰ ਸਿੰਘ ਦਾ ਪੀਟੀਸੀ ਨੈੱਟਵਰਕ ਨਾਲ ਕੋਈ ਲੈਣਾ-ਦੇਣਾ ਨਹੀਂ ਹੈ।

You must be logged in to post a comment Login