ਮੁਹਾਲੀ ’ਚ ਮੌਨਸੂਨ ਦੀ ਪਹਿਲੀ ਬਾਰਸ਼ ਨਾਲ ਰੁੜਿਆ ਵਿਕਾਸ

ਮੁਹਾਲੀ ’ਚ ਮੌਨਸੂਨ ਦੀ ਪਹਿਲੀ ਬਾਰਸ਼ ਨਾਲ ਰੁੜਿਆ ਵਿਕਾਸ

ਮੁਹਾਲੀ, 30 ਜੂਨ- ਮੌਨਸੂਨ ਦੀ ਪਹਿਲੀ ਬਾਰਸ਼ ਹੋਣ ਨਾਲ ਭਾਵੇਂ ਲੋਕਾਂ ਨੂੰ ਅਤਿ ਦੀ ਗਰਮੀ ਤੋਂ ਜ਼ਰੂਰ ਰਾਹਤ ਮਿਲੀ ਹੈ ਪਰ ਅੱਜ ਸਵੇਰੇ ਲਗਾਤਾਰ ਹੋ ਰਹੀ ਬਾਰਸ਼ ਨੇ ਮੁਹਾਲੀ ਪ੍ਰਸ਼ਾਸਨ, ਨਗਰ ਨਿਗਮ, ਗਮਾਡਾ ਦੇ ਜਲ ਨਿਕਾਸੀ ਪ੍ਰਬੰਧਾਂ ਦੀ ਪੋਲ ਖੋਲ ਕੇ ਰੱਖ ਦਿੱਤੀ ਹੈ। ਸ਼ਹਿਰ ਦੀਆਂ ਜ਼ਿਆਦਾਤਰ ਸੜਕਾਂ ਅਤੇ ਕਾਫੀ ਥਾਵਾਂ ‘ਤੇ ਰਿਹਾਇਸ਼ੀ ਇਲਾਕਿਆਂ ਵਿੱਚ ਮੀਂਹ ਦਾ ਪਾਣੀ ਜਮਾਂ ਹੋ ਗਿਆ, ਜਿਸ ਕਾਰਨ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਇੱਥੋਂ ਦੇ ਫੇਜ਼-2, ਫੇਜ਼-4, ਫੇਜ਼-5, ਫੇਜ਼-7, ਫੇਜ਼-3ਬੀ1, ਫੇਜ਼-3ਬੀ2, ਫੇਜ਼-7, ਫੇਜ਼-9 ਅਤੇ ਫੇਜ਼-11 ਆਦਿ ਰਿਹਾਇਸ਼ੀ ਖੇਤਰ ਵਿੱਚ ਪੂਰੀ ਤਰਾਂ ਜਲਥਲ ਹੋ ਗਈ ਅਤੇ ਕਈ ਲੋਕਾਂ ਦੇ ਘਰਾਂ ਵਿੱਚ ਪਾਣੀ ਵੜ ਗਿਆ। ਹਾਲਾਂਕਿ ਮੁਹਾਲੀ ਦੇ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਨੇ ਕੁੱਝ ਦਿਨ ਪਹਿਲਾਂ ਹੀ ਵੱਖ-ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀਆਂ ਨਾਲ ਸਾਂਝੀ ਮੀਟਿੰਗ ਕਰਕੇ ਹੜ੍ਹਾਂ ਦੇ ਸੰਭਾਵੀ ਖਤਰੇ ਦਾ ਖਦਸ਼ਾ ਪ੍ਰਗਟ ਕਰਦਿਆਂ ਅਗਾਊਂ ਪ੍ਰਬੰਧ ਕਰਨ ਅਤੇ ਸਮੂਹ ਚੋਅ, ਗੰਦੇ ਪਾਣੀ ਦੇ ਨਾਲਿਆਂ ਅਤੇ ਗਲੀਆਂ ਦੀ ਸਫਾਈ ਕਰਕੇ ਜਲ ਨਿਕਾਸੀ ਦੇ ਪੁਖਤਾ ਪ੍ਰਬੰਧ ਕਰਨ ਦੇ ਆਦੇਸ਼ ਦਿੱਤੇ ਗਏ ਸੀ।

You must be logged in to post a comment Login