ਮੁਹਾਲੀ ਹਮਲੇ ਦਾ ਮੁੱਖ ਮੁਲਜ਼ਮ ਚੜਤ ਸਿੰਘ ਮੁੰਬਈ ਤੋਂ ਗ੍ਰਿਫ਼ਤਾਰ

ਮੁਹਾਲੀ ਹਮਲੇ ਦਾ ਮੁੱਖ ਮੁਲਜ਼ਮ ਚੜਤ ਸਿੰਘ ਮੁੰਬਈ ਤੋਂ ਗ੍ਰਿਫ਼ਤਾਰ

ਮੁਹਾਲੀ 13 ਅਕਤੂਬਰ- ਮੁਹਾਲੀ ਦੇ ਸੈਕਟਰ-77 ਸਥਿਤ ਪੰਜਾਬ ਪੁਲੀਸ ਦੇ ਇੰਟੈਲੀਜੈਂਸ ਵਿੰਗ ਦੇ ਮੁੱਖ ਦਫਤਰ ’ਤੇ ਆਰਪੀਜੀ ਹਮਲੇ ਦਾ ਮੁੱਖ ਮੁਲਜ਼ਮ ਚੜਤ ਸਿੰਘ ਨੂੰ ਮੁੰਬਈ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਇਹ ਜਾਣਕਾਰੀ ਪੰਜਾਬ ਦੇ ਡੀਜੀਪੀ ਨੇ ਟਵੀਟ ਕਰਕੇ ਸਾਂਝੀ ਕੀਤੀ ਹੈ। ਚੜਤ ਸਿੰਘ, ਵਿਦੇਸ਼ ਵਿੱਚ ਬੈਠ ਕੇ ਅਪਰਾਧਿਕ ਗਤੀਵਿਧੀਆਂ ਚਲਾਉਣ ਵਾਲੇ ਗੈਂਗਸਟਰ ਤੋਂ ਅਤਿਵਾਦੀ ਬਣੇ ਲਖਬੀਰ ਲੰਡਾ ਦਾ ਨੇੜਲਾ ਸਾਥੀ ਦੱਸਿਆ ਜਾ ਰਿਹਾ ਹੈ। ਡੀਜੀਪੀ ਨੇ ਕਿਹਾ ਕਿ ਪੰਜਾਬ ਪੁਲੀਸ ਨੇ ਇਸ ਕਾਰਵਾਈ ਨੂੰ ਕੌਮੀ ਜਾਂਚ ਏਜੰਸੀ ਅਤੇ ਏਟੀਐੱਸ ਮਹਾਰਾਸ਼ਟਰ ਨੇ ਸਾਂਝੇ ਅਪਰੇਸ਼ਨ ਦੌਰਾਨ ਅੰਜਾਮ ਦਿੱਤਾ ਹੈ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਸੋਹਾਣਾ ਪੁਲੀਸ ਵੱਲੋਂ ਇਸ ਮਾਮਲੇ ਵਿੱਚ ਪਹਿਲਾਂ ਗ੍ਰਿਫਤਾਰ ਮੁਲਜ਼ਮਾਂ ਖ਼ਿਲਾਫ਼ ਮੁਹਾਲੀ ਅਦਾਲਤ ਵਿੱਚ 272 ਪੰਨਿਆਂ ਦਾ ਚਾਲਾਨ ਪੇਸ਼ ਕੀਤਾ ਗਿਆ ਸੀ।

You must be logged in to post a comment Login