ਮੁੱਖ ਮੰਤਰੀ ਚੰਨੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ‘ਕਰਤਾਰਪੁਰ ਲਾਂਘਾ’ ਖੋਲ੍ਹਣ ਦੀ ਮੁੜ ਕੀਤੀ ਅਪੀਲ

ਮੁੱਖ ਮੰਤਰੀ ਚੰਨੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ‘ਕਰਤਾਰਪੁਰ ਲਾਂਘਾ’ ਖੋਲ੍ਹਣ ਦੀ ਮੁੜ ਕੀਤੀ ਅਪੀਲ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮੁੜ ਅਪੀਲ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਮਹੀਨੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਆ ਰਿਹਾ ਹੈ ਅਤੇ ਉਹ ਪ੍ਰਧਾਨ ਮੰਤਰੀ ਮੋਦੀ ਨੂੰ ਅਪੀਲ ਕਰਦੇ ਹਨ ਕਿ ਇਸ ਸ਼ੁੱਭ ਦਿਹਾੜੇ ਤੋਂ ਪਹਿਲਾਂ ਕਰਤਾਰਪੁਰ ਲਾਂਘਾ ਖੋਲ੍ਹਿਆ ਜਾਵੇ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਉਨ੍ਹਾਂ ਨੇ ਪਿਛਲੇ ਮਹੀਨੇ ਪ੍ਰਧਾਨ ਮੰਤਰੀ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਚਿੱਠੀ ਲਿਖੀ ਸੀ ਅਤੇ ਸੰਗਤ ਨੂੰ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਦੀ ਇਜਾਜ਼ਤ ਦੇਣ ਦੀ ਅਪੀਲ ਕੀਤੀ ਸੀ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਪਿਛਲੇ ਸਾਲ ਕੋਰੋਨਾ ਮਹਾਮਾਰੀ ਕਾਰਨ ਕਰਤਾਰਪੁਰ ਲਾਂਘਾ ਬੰਦ ਕਰ ਦਿੱਤਾ ਗਿਆ ਸੀ।
ਉਨ੍ਹਾਂ ਕਿਹਾ ਕਿ ਹੁਣ ਕੋਰੋਨਾ ਦਾ ਪ੍ਰਭਾਵ ਵੀ ਘੱਟ ਗਿਆ ਹੈ, ਇਸ ਲਈ ਕਰਤਾਰਪੁਰ ਲਾਂਘਾ ਖੋਲ੍ਹ ਦੇਣਾ ਚਾਹੀਦਾ ਹੈ, ਜਿਸ ਨੂੰ ਬੰਦ ਹੋਇਆ ਡੇਢ ਸਾਲ ਤੋਂ ਜ਼ਿਆਦਾ ਦਾ ਸਮਾਂ ਹੋ ਗਿਆ ਹੈ।

You must be logged in to post a comment Login