ਚੰਡੀਗੜ੍ਹ :ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪਾਕਿਸਤਾਨ ਵੱਲੋਂ ਮਿਲੇ ਸੱਦੇ ਨੂੰ ਠੁਕਰਾਉਣ ਤੋਂ ਬਾਅਦ ਅੱਜ ਕੈਪਟਨ ਨੇ ਜਿੱਥੇ ਪਾਕਿ ਫੌਜ ਮੁੱਖੀ ਨੂੰ ਖਰੀਆਂ ਖਰੀਆਂ ਸੁਣਾਈਆਂ। ਉਥੇ ਆਮ ਆਦਮੀ ਪਾਰਟੀ ਤੋਂ ਵੱਖ ਹੋਏ ਸੁਖਪਾਲ ਸਿੰਘ ਖਹਿਰਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਉਤੇ ਦੋਗਲੇਪਨ ਦਾ ਦੋਸ਼ ਲਗਾਇਆ। ਸੁਖਪਾਲ ਸਿੰਘ ਖਹਿਰਾ ਨੇ ਟਵੀਟ ਕਰਕੇ ਵਿਦੇਸ਼ੀ ਦੋਸਤੀ ਨੂੰ ਨਿਸ਼ਾਨਾ ਬਣਾਉਂਦੇ ਹੋਏ ਕਿਹਾ ਕਿ ਜੇਕਰ ਕੈਪਟਨ ਪਾਕਿਸਤਾਨ ਦੀਆਂ ਦਹਿਸ਼ਤਗਰਦ ਸਰਗਰਮੀਆਂ ਤੋਂ ਸੱਚਮੁੱਚ ਦੁੱਖੀ ਹਨ ਤਾਂ ਉਨ੍ਹਾਂ ਨੂੰ ਆਪਣੀਆਂ ਦੋਸਤੀਆਂ ਨਿਭਾਉਣ ਸਮੇਂ ਵੀ ਗੰਭੀਰਤਾ ਵਿਖਾਉਣੀ ਚਾਹੀਦੀ ਹੈ। ਉਨ੍ਹਾਂ ਟਵੀਟ `ਚ ਬਿਨਾਂ ਕਿਸੇ ਦਾ ਨਾਮ ਲਏ ਕਿਹਾ ਕਿ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ `ਤੇ ਪਾਕਿਸਤਾਨੀ ਦੋਸਤ ਉਨ੍ਹਾਂ ਦੀ ਮਹਿਮਾਨਬਾਜ਼ੀ ਦਾ ਆਨੰਦ ਲੈਂਦੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਅਮਰਿੰਦਰ ਵੱਲੋਂ ਪਾਕਿ ਦਾ ਸੱਦਾ ਠੁਕਰਾਉਣਾ ਦੋਗਲੇ ਹੋਣ ਦਾ ਸਬੂਤ ਹੈ। ਜਿ਼ਕਰਯੋਗ ਹੈ ਕਿ 28 ਨਵੰਬਰ ਨੂੰ ਪਾਕਿਸਤਾਨ ਵੱਲੋਂ ਕਰਤਾਰਪੁਰ ਸਾਹਿਬ ਲਾਂਘੇ ਦੇ ਨੀਂਹ ਪੱਥਰ ਰੱਖਣ ਮੌਕੇ ਸਮਾਗਮ `ਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਸੀ, ਜੋ ਮੁੱਖ ਮੰਤਰੀ ਨੇ ਠੁਕਰਾ ਦਿੱਤਾ ਸੀ। ਅੱਜ ਮੁੱਖ ਮੰਤਰੀ ਨੇ ਕਿਹਾ ਕਿ ਉਹ ਗੁਰੂ ਨਾਨਕ ਦੀ ਜਨਮ ਭੂਮੀ `ਤੇ ਜਾਣਾ ਚਾਹੁੰਦੇ ਹਨ, ਪਰ ਪਾਕਿਸਤਾਨ ਦੀਆਂ ਦਹਿਸ਼ਤੀ ਗਤੀਵਿਧੀਆਂ ਕਾਰਨ ਨਹੀਂ ਜਾਣਗੇ।
Share on Facebook
Follow on Facebook
Add to Google+
Connect on Linked in
Subscribe by Email
Print This Post
You must be logged in to post a comment Login