ਮੁੱਖ ਮੰਤਰੀ ਵੱਲੋਂ ਅਕਾਲ ਤਖ਼ਤ ਦੇ ਜਥੇਦਾਰ ਨਾਲ ਬੰਦ ਕਮਰਾ ਮੀਟਿੰਗ

ਮੁੱਖ ਮੰਤਰੀ ਵੱਲੋਂ ਅਕਾਲ ਤਖ਼ਤ ਦੇ ਜਥੇਦਾਰ ਨਾਲ ਬੰਦ ਕਮਰਾ ਮੀਟਿੰਗ

ਅੰਮ੍ਰਿਤਸਰ, 5 ਜੂਨ-ਜੂਨ 1984 ਘੱਲੂਘਾਰਾ ਦਿਵਸ ਤੋਂ ਇਕ ਦਿਨ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਬੰਦ ਕਮਰਾ ਮੀਟਿੰਗ ਕੀਤੀ ਹੈ। ਇਸ ਦੌਰਾਨ ਮੁੱਖ ਮੰਤਰੀ ਨੇ ਸ੍ਰੀ ਹਰਿਮੰਦਰ ਸਾਹਿਬ ਮੱਥਾ ਵੀ ਟੇਕਿਆ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਅਚਨਚੇਤੀ ਹਰਿਮੰਦਰ ਸਾਹਿਬ ਮੱਥਾ ਟੇਕਣ ਪੁੱਜੇ ਹਨ ਅਤੇ ਇਸ ਤੋਂ ਬਾਅਦ ਉਨ੍ਹਾਂ ਨੇ ਅਕਾਲ ਤਖ਼ਤ ਦੇ ਸਕਤਰੇਤ ਵਿਖੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਇਕ ਲੰਬੀ ਮੁਲਾਕਾਤ ਕੀਤੀ ਹੈ। ਇਕ ਘੰਟੇ ਤੋਂ ਵੱਧ ਸਮਾਂ ਦੋਵੇਂ ਆਗੂ ਇਕੱਲੇ ਬੈਠੇ ਅਤੇ ਬੰਦ ਕਮਰਾ ਮੀਟਿੰਗ ਕੀਤੀ। ਮੁੱਖ ਮੰਤਰੀ ਨੇ ਇਥੇ ਲੰਗਰ ਛਕਿਆ। ਇਸ ਦੌਰਾਨ ਮੁੱਖ ਮੰਤਰੀ ਨੇ ਮੀਡੀਆ ਤੋਂ ਦੂਰੀ ਰੱਖੀ ਅਤੇ ਜਥੇਦਾਰ ਨਾਲ ਹੋਈ ਮੁਲਾਕਾਤ ਬਾਰੇ ਮੀਡੀਆ ਨਾਲ ਕੋਈ ਗੱਲਬਾਤ ਨਹੀਂ ਕੀਤੀ। ਇਸ ਦੌਰਾਨ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵੀ ਮੀਡੀਆ ਨਾਲ ਇਸ ਮੁਲਾਕਾਤ ਬਾਰੇ ਕੋਈ ਖੁਲਾਸਾ ਨਹੀਂ ਕੀਤਾ। ਇਸ ਦੌਰਾਨ ਮੁੱਖ ਮੰਤਰੀ ਦਫਤਰ ਵਲੋਂ ਇਸ ਸਬੰਧੀ ਜਾਰੀ  ਬਿਆਨ ਵਿਚ ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਨੇ ਜਥੇਦਾਰ ਨਾਲ ਮੌਜੂਦਾ ਹਾਲਾਤਾਂ ਬਾਰੇ ਗੱਲਬਾਤ ਕੀਤੀ ਹੈ।

You must be logged in to post a comment Login