ਮੁੱਖ ਮੰਤਰੀ ਵੱਲੋਂ ਕਿਸਾਨ ਤੇ ਮਜ਼ਦੂਰ ਧਿਰਾਂ ਨੂੰ ਗੱਲਬਾਤ ਦਾ ਸੱਦਾ

ਮੁੱਖ ਮੰਤਰੀ ਵੱਲੋਂ ਕਿਸਾਨ ਤੇ ਮਜ਼ਦੂਰ ਧਿਰਾਂ ਨੂੰ ਗੱਲਬਾਤ ਦਾ ਸੱਦਾ

ਚੰਡੀਗੜ੍ਹ, 30 ਅਗਸਤ- ਪੰਜਾਬ ਸਰਕਾਰ ਖੇਤੀ ਨੀਤੀ ਨੂੰ ਲੈ ਕੇ ਕਿਸਾਨ ਤੇ ਮਜ਼ਦੂਰ ਧਿਰਾਂ ਵੱਲੋਂ ਪਹਿਲੀ ਸਤੰਬਰ ਨੂੰ ਲਗਾਏ ਜਾਣ ਵਾਲੇ ‘ਚੰਡੀਗੜ੍ਹ ਮੋਰਚਾ’ ਨੂੰ ਟਾਲਣ ਦੇ ਰੌਂਅ ਵਿੱਚ ਹੈ। ਪੁਲੀਸ ਅਫ਼ਸਰਾਂ ਦੀ ਟੀਮ ਵੱਲੋਂ ਕਿਸਾਨ ਤੇ ਮਜ਼ਦੂਰ ਆਗੂਆਂ ਨਾਲ ਮੀਟਿੰਗਾਂ ਦਾ ਸਿਲਸਿਲਾ ਦੋ ਦਿਨਾਂ ਤੋਂ ਜਾਰੀ ਹੈ। ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਨੇ ਖੇਤੀ ਨੀਤੀ ਸਮੇਤ ਭਖਦੀਆਂ ਮੰਗਾਂ ਨੂੰ ਲੈ ਕੇ 1 ਸਤੰਬਰ ਤੋਂ ਚੰਡੀਗੜ੍ਹ ਵਿੱਚ ਮੋਰਚਾ ਲਾਉਣ ਦਾ ਫ਼ੈਸਲਾ ਕੀਤਾ ਹੈ ਅਤੇ ਦੋ ਸਤੰਬਰ ਨੂੰ ਪੰਜਾਬ ਵਿਧਾਨ ਸਭਾ ਵੱਲ ਮਾਰਚ ਕਰਨ ਦਾ ਐਲਾਨ ਕੀਤਾ ਹੈ ਕਿਉਂਕਿ ਦੋ ਸਤੰਬਰ ਨੂੰ ਮੌਨਸੂਨ ਸੈਸ਼ਨ ਸ਼ੁਰੂ ਹੋ ਰਿਹਾ ਹੈ। ਕਿਸਾਨ ਤੇ ਮਜ਼ਦੂਰ ਆਗੂਆਂ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦੋਵੇਂ ਜਥੇਬੰਦੀਆਂ ਨੂੰ ਪਹਿਲੀ ਸਤੰਬਰ ਨੂੰ ਮੀਟਿੰਗ ਦਾ ਸੱਦਾ ਦਿੱਤਾ ਹੈ। ਦੂਜੇ ਪਾਸੇ ਪੁਲੀਸ ਅਧਿਕਾਰੀ ਪਹਿਲੀ ਸਤੰਬਰ ਦੀ ਮੀਟਿੰਗ ਤੋਂ ਪਹਿਲਾਂ ਧਰਾਤਲ ਤਿਆਰ ਕਰਨ ਵਿੱਚ ਜੁਟੇ ਹੋਏ ਹਨ। ਮੁੱਖ ਮੰਤਰੀ ਦਫ਼ਤਰ ਵਿੱਚ ਆਪਸੀ ਤਾਲਮੇਲ ਬਣਾਉਣ ਵਿਚ ਲੱਗਿਆ ਹੋਇਆ ਹੈ।

You must be logged in to post a comment Login