ਸਰਕਾਰੀ ਮੈਡੀਕਲ ਕਾਲਜ ’ਚ ਪੌਦੇ ਲਗਾ ਕੇ ਮਨਾਇਆ ਵਿਸ਼ਵ ਸਿਹਤ ਦਿਵਸ

ਸਰਕਾਰੀ ਮੈਡੀਕਲ ਕਾਲਜ ’ਚ ਪੌਦੇ ਲਗਾ ਕੇ ਮਨਾਇਆ ਵਿਸ਼ਵ ਸਿਹਤ ਦਿਵਸ

ਪਟਿਆਲਾ, 7 ਅਪ੍ਰੈਲ (ਕੰਬੋਜ)-ਸਰਕਾਰੀ ਮੈਡੀਕਲ ਕਾਲਜ ਪਟਿਆਲਾ ਦੇ ਕਮਿਊਨਿਟੀ ਮੈਡੀਸਨ ਵਿਭਾਗ ਵਿਚ ਵਿਸ਼ਵ ਸਿਹਤ ਦਿਵਸ, ਪੌਦੇ ਲਗਾ ਕੇ ਮਨਾਇਆ ਗਿਆ। ਇਸ ਮੌਕੇ ‘ਸਾਡੀ ਧਰਤੀ ਸਾਡੀ ਸਿਹਤ’ ਵਿਸ਼ੇ ’ਤੇ ਵਿਦਿਆਰਥੀਆਂ ਦੇ ਪੋਸਟਰ ਮੇਕਿੰਗ ਮੁਕਾਬਲੇ ਵੀ ਕਰਵਾਏ ਗਏ ਅਤੇ ਵੱਖ-ਵੱਖ ਪੋਸਟਰਾਂ ਦੁਆਰਾ ਵਿਦਿਆਰਥੀਆਂ ਵਲੋਂ ਸਿਹਤਮੰਦ ਜੀਵਨ ਲਈ ਧਰਤੀ ਤੇ ਵਾਤਾਵਰਨ ਨੂੰ ਸ਼ੁੱਧ ਰੱਖਣ ਤੇ ਵੱਧ ਤੋਂ ਵੱਧ ਪੌਦੇ ਲਗਾਉਣ ਦਾ ਸੁਨੇਹਾ ਦਿੱਤਾ। ਮੈਡੀਕਲ ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਹਰਜਿੰਦਰ ਸਿੰਘ ਵਲੋਂ ਵਧੀਆ ਪੋਸਟਰ ਮੇਕਿੰਗ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਅਤੇ ਇਸ ਮਗਰੋਂ ਉਨ੍ਹਾਂ ਵਲੋਂ ਕਾਲਜ ਕੈਂਪਸ ਵਿਚ ਵਿਦਿਆਰਥੀਆਂ ਨਾਲ ਪੌਦੇ ਲਗਾਏ ਅਤੇ ਵਿਦਿਆਰਥੀਆਂ ਨੂੰ ਸ਼ੁੱਧ ਵਾਤਾਵਰਣ ਲਈ ਵੱਧ ਤੋਂ ਵੱਧ ਰੁੱਖ ਲਗਾਉਣ ਦਾ ਸੁਨੇਹਾ ਦਿੱਤਾ। ਅੰਤ ਵਿਚ ਵਿਭਾਗ ਦੇ ਮੁੱਖੀ ਡਾ. ਸਿੰਮੀ ਓਬਰਾਏ ਵਲੋਂ ਡਾਇਰੈਕਟਰ ਪ੍ਰਿੰਸੀਪਲ ਡਾ. ਹਰਜਿੰਦਰ ਸਿੰਘ ਸਮੇਤ ਪਹੁੰਚੀਆਂ ਸਭ ਸਖਸ਼ੀਅਤਾਂ ਦਾ ਧੰਨਵਾਦ ਕੀਤਾ। ਉਨ੍ਹਾਂ ਵਲੋਂ ਇਸ ਸਮਾਗਮ ਦਾ ਪ੍ਰਬੰਧ ਕਰਨੇ ਵਾਲੇ ਸਮੁੱਚੇ ਸਟਾਫ ਦਾ ਵੀ ਤਹਿ ਦਿਲੋਂ ਧੰਨਵਾਦ ਕੀਤਾ। ਇਸ ਮੌਕੇ ਡਾਇਰੈਕਟਰ ਪ੍ਰਿੰਸੀਪਲ ਡਾ. ਹਰਜਿੰਦਰ ਸਿੰਘ, ਡੀ. ਐਮ ਐਸ ਡਾ. ਵਿਨੋਦ ਡਾਂਗਵਾਲ, ਡਾ. ਡੀ. ਐਸ. ਭੁੱਲਰ, ਡਾ. ਦੀਦਾਰ ਸਿੰਘ ਵਾਲੀਆ, ਡਾ. ਸਿੰਮੀ ਓਬਰਾਏ, ਡਾ. ਰੇਨੂੰ ਬਾਂਸਲ, ਡਾ. ਰਵਿੰਦਰ ਖਹਿਰਾ, ਡਾ. ਪੁਨੀਤ ਗੰਭੀਰ, ਡਾ. ਆਫਿਆ ਸੱਚਦੇਵਾ, ਡਾ. ਦਿਲਰਾਜ ਕੌਰ ਆਦਿ ਹਾਜ਼ਰ ਸਨ।

You must be logged in to post a comment Login