ਮੋਗਾ ਪੁਲੀਸ ਨਾਲ ਮੁਕਾਬਲੇ ਮਗਰੋਂ ਬੰਬੀਹਾ ਗੈਂਗ ਨਾਲ ਸਬੰਧਤ ਤਿੰਨ ਗੈਂਗਸਟਰ ਗ੍ਰਿਫ਼ਤਾਰ

ਮੋਗਾ ਪੁਲੀਸ ਨਾਲ ਮੁਕਾਬਲੇ ਮਗਰੋਂ ਬੰਬੀਹਾ ਗੈਂਗ ਨਾਲ ਸਬੰਧਤ ਤਿੰਨ ਗੈਂਗਸਟਰ ਗ੍ਰਿਫ਼ਤਾਰ

ਚੰਡੀਗੜ੍ਹ, 17 ਦਸੰਬਰ- ਪੰਜਾਬ ਦੇ ਮੋਗਾ ਜ਼ਿਲ੍ਹੇ ਵਿੱਚ ਅੱਜ ਤੜਕੇ ਮੋਗਾ ਪੁਲੀਸ ਨਾਲ ਮੁਕਾਬਲੇ ਮਗਰੋਂ ਕਥਿਤ ਤੌਰ ’ਤੇ ਬੰਬੀਹਾ ਗੈਂਗ ਨਾਲ ਸਬੰਧਤ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਪੁਲੀਸ ਦੇ ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਮੋਗਾ ਵਿੱਚ ਬੱਧਨੀ-ਮਲਿਆਣਾ ਰੋਡ ’ਤੇ ਚੈਕਿੰਗ ਦੌਰਾਨ ਪੁਲੀਸ ਟੀਮ ਨੇ ਮੋਟਰਸਾਈਕਲ ਸਵਾਰ ਤਿੰਨ ਵਿਅਕਤੀਆਂ ਨੂੰ ਰੁਕਣ ਲਈ ਇਸ਼ਾਰਾ ਕੀਤਾ ਪਰ ਉਹ ਮੌਕੇ ਤੋਂ ਫਰਾਰ ਹੋ ਗਏ। ਪੁਲੀਸ ਵੱਲੋਂ ਪਿੱਛਾ ਕਰਨ ’ਤੇ ਉਹ ਇੱਕ ਖੇਤ ਵਿੱਚ ਵੜ ਗਏ ਅਤੇ ਗੋਲੀਬਾਰੀ ਕੀਤੀ, ਜਿਸ ਪੁਲੀਸ ਨੇ ਢੁੱਕਵਾਂ ਜਵਾਬ ਦਿੱਤਾ। ਉਨ੍ਹਾਂ ਦੱਸਿਆ ਕਿ ਹਾਲਾਂਕਿ ਕੁਝ ਸਮੇਂ ਤਿੰਨਾਂ ਨੇ ਆਤਮਸਮਰਪਣ ਕਰ ਦਿੱਤਾ। ਪੁਲੀਸ ਮੁਤਾਬਕ ਤਿੰਨਾਂ ਮੁਲਜ਼ਮਾਂ ਦੀ ਪਛਾਣ ਸ਼ੰਕਰ ਰਾਜਪੂਤ ਅਤੇ ਜਸ਼ਵ ਦੋਵੇਂ ਵਾਸੀ ਮੋਗਾ ਅਤੇ ਧਰਮਕੋਟ ਵਾਸੀ ਨਵਦੀਪ ਵਜੋਂ ਹੋਈ ਹੈ। ਪੁਲੀਸ ਨੇ ਦੱਸਿਆ ਕਿ ਫੜੇ ਗਏ ਇਹ ਗੈਂਗਸਟਰ, ਬੰਬੀਹਾ ਗੈਂਗ ਦੇ ਮੈਂਬਰਾਂ ਲੱਕੀ ਪਟਿਆਲ ਅਤੇ ਮਨਦੀਪ ਧਾਲੀਵਾਲ ਦੇ ਸਾਥੀ ਸਨ। ਤਿੰਨਾਂ ਕੋਲੋਂ ਭਾਰੀ ਮਾਤਰਾ ਵਿੱਚ ਅਸਲਾ ਬਰਾਮਦ ਕੀਤਾ ਗਿਆ। ਮੁਕਾਬਲੇ ਦੌਰਾਨ ਪੁਲੀਸ ਵੱਲੋਂ ਸੜਕ ’ਤੇ ਆਵਾਜਾਈ ਬੰਦ ਕਰ ਦਿੱਤੀ ਗਈ  ਸੀਆਈ ਸਟਾਫ ਮੋਗਾ ’ਤੇ ਬੱਧਨੀ ਪੁਲੀਸ ਵੱਲੋਂ ਕੀਤੀ ਗਈ ਇਸ ਕਾਰਵਾਈ ਦੌਰਾਨ ਲਾਗਲੇ ਪਿੰਡਾਂ ’ਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ।

You must be logged in to post a comment Login