ਮੋਦੀ ਨੇ ਗਿਆਨੀ ਜਗਤਾਰ ਸਿੰਘ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ

ਮੋਦੀ ਨੇ ਗਿਆਨੀ ਜਗਤਾਰ ਸਿੰਘ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ

ਨਵੀਂ ਦਿੱਲੀ, 28 ਅਗਸਤ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ੍ਰੀ ਦਰਬਾਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਦੀ ਐਤਵਾਰ ਨੂੰ ਅੰਮ੍ਰਿਤਸਰ ‘ਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ। ਸੋਸ਼ਲ ਮੀਡੀਆ ਪਲੇਟਫਾਰਮ ਐਕਸ (ਪਹਿਲਾਂ ਟਵਿੱਟਰ) ‘ਤੇ ਪੋਸਟ ਵਿੱਚ ਪ੍ਰਧਾਨ ਮੰਤਰੀ ਨੇ ਕਿਹਾ, ‘ਸ੍ਰੀ ਦਰਬਾਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਜੀ ਦੇ ਦੇਹਾਂਤ ਤੋਂ ਦੁਖੀ ਹਾਂ। ਉਨ੍ਹਾਂ ਨੂੰ ਗੁਰੂ ਸਾਹਿਬਾਨ ਦੇ ਵਿਚਾਰਾਂ ‘ਤੇ ਚੱਲਦੇ ਹੋਏ ਡੂੰਘੇ ਗਿਆਨ ਅਤੇ ਮਾਨਵਤਾ ਦੀ ਅਣਥੱਕ ਸੇਵਾ ਲਈ ਹਮੇਸ਼ਾ ਯਾਦ ਕੀਤਾ ਜਾਵੇਗਾ। ਉਨ੍ਹਾਂ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ਨਾਲ ਹਮਦਰਦੀ।’

You must be logged in to post a comment Login