ਮੋਦੀ ਨੇ ਪ੍ਰਕਾਸ਼ ਪੁਰਬ ’ਤੇ ਗੁਰੂ ਗੋਬਿੰਦ ਸਿੰਘ ਨੂੰ ਨਮਨ ਕੀਤਾ

ਨਵੀਂ ਦਿੱਲੀ, 17 ਜਨਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ 10ਵੇਂ ਗੁਰੂ ਗੁਰੂ ਗੋਬਿੰਦ ਸਿੰਘ ਜੀ ਨੂੰ ਉਨ੍ਹਾਂ ਦੇ ਪ੍ਰਕਾਸ਼ ਪੁਰਬ ‘ਤੇ ਸ਼ਰਧਾਂਜਲੀ ਭੇਟ ਕੀਤੀ। ‘ਐਕਸ’ ‘ਤੇ ਪੋਸਟ ਵਿਚ ਸ੍ਰੀ ਮੋਦੀ ਨੇ ਕਿਹਾ, ‘ਮੈਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਉਨ੍ਹਾਂ ਦੇ ਪ੍ਰਕਾਸ਼ ਉਤਸਵ ‘ਤੇ ਸ਼ਰਧਾਂਜਲੀ ਭੇਟ ਕਰਦਾ ਹਾਂ ਅਤੇ ਉਨ੍ਹਾਂ ਦੀ ਹਿੰਮਤ ਦੇ ਨਾਲ-ਨਾਲ ਦਇਆ ਨੂੰ ਵੀ ਯਾਦ ਕਰਦਾ ਹਾਂ। ਉਨ੍ਹਾਂ ਦਾ ਜੀਵਨ ਬਹੁਤ ਸਾਰੇ ਲੋਕਾਂ ਲਈ ਤਾਕਤ ਦਾ ਸਰੋਤ ਬਣਇਆ ਹੋਇਆ ਹੈ।’

You must be logged in to post a comment Login