ਮੋਦੀ ਪੇਪਰ ਲੀਕ ਹੋਣ ਤੋਂ ਰੋਕਣ ’ਚ ਅਸਮਰਥ ਜਾਂ ਰੋਕਣਾ ਹੀ ਨਹੀਂ ਚਹੁੰਦੇ: ਰਾਹੁਲ

ਮੋਦੀ ਪੇਪਰ ਲੀਕ ਹੋਣ ਤੋਂ ਰੋਕਣ ’ਚ ਅਸਮਰਥ ਜਾਂ ਰੋਕਣਾ ਹੀ ਨਹੀਂ ਚਹੁੰਦੇ: ਰਾਹੁਲ

ਨਵੀਂ ਦਿੱਲੀ, 20 ਜੂਨ- ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਯੂਜੀਸੀ-ਨੈੱਟ ਅਤੇ ਐੱਨਈਈਟੀ-ਯੂਜੀ ਪ੍ਰੀਖਿਆਵਾਂ ਵਿੱਚ ਕਥਿਤ ਪੇਪਰ ਲੀਕ ਹੋਣ ਦੇ ਮਾਮਲੇ ਕਾਰਨ ਕੇਂਦਰ ਸਰਕਾਰ ‘ਤੇ ਨਿਸ਼ਾਨਾ ਸਾਧਿਆ ਅਤੇ ਦੋਸ਼ ਲਾਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਾਂ ਤਾਂ ਪੇਪਰ ਲੀਕ ਹੋਣ ਤੋਂ ਰੋਕਣ ਵਿੱਚ ਅਸਮਰੱਥ ਹਨ ਜਾਂ ਇਸ ਨੂੰ ਰੋਕਣਾ ਨਹੀਂ ਚਾਹੁੰਦੇ। ਇੱਥੇ ਪੱਤਰਕਾਰ ਸੰਮੇਲਨ ਵਿੱਚ ਉਨ੍ਹਾਂ ਦਾਅਵਾ ਕੀਤਾ ਕਿ ਵਿੱਦਿਅਕ ਸੰਸਥਾਵਾਂ ’ਤੇ ਭਾਜਪਾ ਅਤੇ ਉਸ ਨਾਲ ਜੁੜੇ ਸੰਗਠਨਾਂ ਸਬੰਧਤ ਵਿਅਕਤੀਆਂ ਨੇ ਕਬਜ਼ਾ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਇਹ ਸਥਿਤੀ ਨਹੀਂ ਬਦਲੀ ਜਾਂਦੀ, ਪੇਪਰ ਲੀਕ ਹੋਣ ਦਾ ਸਿਲਸਿਲਾ ਬੰਦ ਨਹੀਂ ਹੋਵੇਗਾ।

 

You must be logged in to post a comment Login