ਮੋਦੀ ਸਰਕਾਰ ਨੇ ਦੇਸ਼ ਦਾ ‘ਵਿਕਾਸ’ ਨਹੀਂ ‘ਵਿਨਾਸ਼’ ਕੀਤਾ: ਖੜਗੇ

ਮੋਦੀ ਸਰਕਾਰ ਨੇ ਦੇਸ਼ ਦਾ ‘ਵਿਕਾਸ’ ਨਹੀਂ ‘ਵਿਨਾਸ਼’ ਕੀਤਾ: ਖੜਗੇ

ਅੰਮ੍ਰਿਤਸਰ, 28 ਮਈ- ਕੁੱਲ ਹਿੰਦ ਕਾਂਗਰਸ ਕਮੇਟੀ ਦੇ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਆਖਿਆ ਕਿ ਜੇਕਰ ‘ਇੰਡੀਆ’ ਗਠਜੋੜ ਦੀ ਸਰਕਾਰ ਸੱਤਾ ਵਿੱਚ ਆਈ ਤਾਂ ਨਾ ਸਿਰਫ ਕਿਸਾਨਾਂ ਦੇ ਕਰਜ਼ੇ ਮੁਆਫ ਕੀਤੇ ਜਾਣਗੇ ਸਗੋਂ ਐਮਐਸਪੀ ਨੂੰ ਯਕੀਨੀ ਬਣਾਇਆ ਜਾਵੇਗਾ ਅਤੇ ਖੇਤੀ ਵਸਤਾਂ ਤੋਂ ਜੀਐਸਟੀ ਨੂੰ ਖਤਮ ਕੀਤਾ ਜਾਵੇਗਾ। ਉਹ ਅੱਜ ਇੱਥੇ ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਲਈ ਪੁੱਜੇ ਸਨ। ਇਸ ਮੌਕੇ ਇੱਕ ਪੱਤਰਕਾਰ ਸੰਮੇਲਨ ਦੌਰਾਨ ਸ੍ਰੀ ਖੜਗੇ ਨੇ ਆਖਿਆ ਕਿ ਮੋਦੀ ਸਰਕਾਰ ਨੇ ਸਭ ਦਾ ਸਾਥ ਤਾਂ ਲਿਆ ਹੈ ਪਰ ਦੇਸ਼ ਦਾ ਵਿਕਾਸ ਨਹੀਂ ਸਗੋਂ ਵਿਨਾਸ਼ ਕੀਤਾ ਹੈ। ਜਦੋਂ ਤੋਂ ਭਾਜਪਾ ਸਰਕਾਰ ਸੱਤਾ ਵਿੱਚ ਆਈ ਹੈ, ਦੇਸ਼ ਵਿੱਚ ਮਹਿੰਗਾਈ ਦਾ ਪੱਧਰ ਵਧਿਆ ਹੈ। ਦੇਸ਼ ਵਿੱਚ ਡੀਜ਼ਲ ਪੈਟਰੋਲ ਤੇ ਗੈਸ ਦੀਆਂ ਕੀਮਤਾਂ ਕਈ ਗੁਣਾ ਵੱਧ ਗਈਆਂ ਹਨ। ਉਨ੍ਹਾਂ ਦਾਅਵਾ ਕੀਤਾ ਕਿ ਭਾਜਪਾ 200 ਤੋਂ ਵੱਧ ਸੀਟਾਂ ਪ੍ਰਾਪਤ ਨਹੀਂ ਕਰ ਸਕੇਗੀ। ਇਸ ਮੌਕੇ ਉਹਨਾਂ ਚੋਣ ਮਨੋਰਥ ਪੱਤਰ ਵਿੱਚ ਦਿੱਤੀਆਂ ਗਈਆਂ ਸਹੂਲਤਾਂ ਦਾ ਵੀ ਜ਼ਿਕਰ ਕੀਤਾ।

You must be logged in to post a comment Login