ਭੁਪਾਲ, 13 ਸਤੰਬਰ- ਮੱਧ ਪ੍ਰਦੇਸ਼ ਦੀ ਰਾਜਧਾਨੀ ਭੁਪਾਲ ਵਿੱਚ ਸਾਢੇ ਤਿੰਨ ਸਾਲ ਦੀ ਨਰਸਰੀ ਦੀ ਵਿਦਿਆਰਥਣ ਨਾਲ ਉਸ ਦੇ ਸਕੂਲ ਬੱਸ ਡਰਾਈਵਰ ਨੇ ਵਾਹਨ ਦੇ ਅੰਦਰ ਕਥਿਤ ਤੌਰ ‘ਤੇ ਬਲਾਤਕਾਰ ਕੀਤਾ। ਪੁਲੀਸ ਨੇ ਬੱਸ ਡਰਾਈਵਰ ਅਤੇ ਮਹਿਲਾ ਅਟੈਂਡੈਂਟ ਨੂੰ ਗ੍ਰਿਫਤਾਰ ਕਰ ਲਿਆ ਹੈ, ਜੋ ਬੱਚੇ ਦੇ ਮਾਤਾ-ਪਿਤਾ ਦੇ ਮੁਤਾਬਕ ਪਿਛਲੇ ਵੀਰਵਾਰ ਨੂੰ ਘਟਨਾ ਦੇ ਸਮੇਂ ਗੱਡੀ ਦੇ ਅੰਦਰ ਮੌਜੂਦ ਸੀ। ਇਹ ਪੁੱਛੇ ਜਾਣ ‘ਤੇ ਕਿ ਕੀ ਸਕੂਲ ਪ੍ਰਬੰਧਨ ਨੇ ਕਥਿਤ ਤੌਰ ‘ਤੇ ਮਾਮਲੇ ‘ਤੇ ਪਰਦਾ ਪਾਉਣ ਦੀ ਕੋਸ਼ਿਸ਼ ਕੀਤੀ ਤਾਂ ਮੱਧ ਪ੍ਰਦੇਸ਼ ਦੇ ਗ੍ਰਹਿ ਮੰਤਰੀ ਨਰੋਤਮ ਮਿਸ਼ਰਾ ਨੇ ਕਿਹਾ ਕਿ ਸਕੂਲ ਪ੍ਰਸ਼ਾਸਨ ਦੀ ਭੂਮਿਕਾ ਦੀ ਜਾਂਚ ਕੀਤੀ ਜਾਵੇਗੀ ਅਤੇ ਉਸ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਇਸ ਮਾਮਲੇ ਸਬੰਧੀ ਸਕੂਲ ਪ੍ਰਿੰਸੀਪਲ ਨਾਲ ਸੰਪਰਕ ਨਹੀਂ ਹੋ ਸਕਿਆ। ਸ਼ਹਿਰ ਦੇ ਪ੍ਰਮੁੱਖ ਪ੍ਰਾਈਵੇਟ ਸਕੂਲ ਵਿੱਚ ਪੜ੍ਹਦੀ ਬੱਚੀ ਬੱਸ ਵਿੱਚ ਸਵਾਰ ਹੋ ਕੇ ਘਰ ਪਰਤ ਰਹੀ ਸੀ, ਜਦੋਂ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ।

You must be logged in to post a comment Login