ਯੂਕ੍ਰੇਨ ਦੇ ਰਾਸ਼ਟਰਪਤੀ ਦੀ ਮੰਗ, ਰੂਸ ਨੂੰ UNSC ਤੋਂ ਕੀਤਾ ਜਾਵੇ ਬਾਹਰ

ਯੂਕ੍ਰੇਨ ਦੇ ਰਾਸ਼ਟਰਪਤੀ ਦੀ ਮੰਗ, ਰੂਸ ਨੂੰ UNSC ਤੋਂ ਕੀਤਾ ਜਾਵੇ ਬਾਹਰ

ਕੀਵ (PE)- ਯੂਕ੍ਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਨਸਕੀ ਨੇ ਕਿਹਾ ਹੈ ਕਿ ਉਨ੍ਹਾਂ ਦੇ ਦੇਸ਼ ‘ਤੇ ਹਮਲੇ ਲਈ ਰੂਸ ਨੂੰ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਤੋਂ ਬਾਹਰ ਕੱਢ ਦੇਣਾ ਚਾਹੀਦਾ ਹੈ। ਜ਼ੇਲੇਂਸਕੀ ਨੇ ਐਤਵਾਰ ਨੂੰ ਇਕ ਵੀਡੀਓ ਸੰਦੇਸ਼ ‘ਚ ਕਿਹਾ ਕਿ ਯੂਕ੍ਰੇਨ ‘ਤੇ ਰੂਸ ਦਾ ਹਮਲਾ ਨਸਲਕੁਸ਼ੀ ਵੱਲ ਇਕ ਕਦਮ ਹੈ। ਉਨ੍ਹਾਂ ਨੇ ਕਿਹਾ ਕਿ ਰੂਸ ਨੇ ਬੁਰਾਈ ਦਾ ਰਾਹ ਚੁਣਿਆ ਹੈ ਅਤੇ ਦੁਨੀਆ ਨੂੰ ਉਸ ਨੂੰ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ‘ਚੋਂ ਬਾਹਰ ਕਰ ਦੇਣਾ ਚਾਹੀਦਾ ਹੈ। ਰੂਸ ਸੁਰੱਖਿਆ ਪ੍ਰੀਸ਼ਦ ਦੇ ਪੰਜ ਸਥਾਈ ਮੈਂਬਰਾਂ ‘ਚੋਂ ਇਕ ਹੈ, ਜਿਸ ਕਾਰਨ ਉਸ ਕੋਲ ਮਤਿਆਂ ਨੂੰ ਵੀਟੋ ਕਰਨ ਦਾ ਅਧਿਕਾਰ ਹੈ। ਜ਼ੇਲੇਂਸਕੀ ਨੇ ਕਿਹਾ ਕਿ ਅੰਤਰਰਾਸ਼ਟਰੀ ਯੁੱਧ ਅਪਰਾਧ ਟ੍ਰਿਬਿਊਨਲ ਨੂੰ ਯੂਕ੍ਰੇਨੀ ਸ਼ਹਿਰਾਂ ‘ਤੇ ਰੂਸ ਦੇ ਹਮਲਿਆਂ ਦੀ ਜਾਂਚ ਕਰਨੀ ਚਾਹੀਦੀ ਹੈ। ਉਹਨਾਂ ਨੇ ਰੂਸੀ ਹਮਲੇ ਨੂੰ “ਰਾਜ ਦੁਆਰਾ ਸਪਾਂਸਰਡ ਅੱਤਵਾਦ” ਕਰਾਰ ਦਿੱਤਾ। ਉਹਨਾਂ ਨੇ ਰੂਸ ਦੇ ਇਹਨਾਂ ਦਾਅਵਿਆਂ ਨੂੰ ਖਾਰਜ ਕਰ ਦਿੱਤਾ ਕਿ ਉਹ ਨਾਗਰਿਕ ਖੇਤਰਾਂ ਨੂੰ ਨਿਸ਼ਾਨਾ ਨਹੀਂ ਬਣਾ ਰਿਹਾ ਹੈ।

You must be logged in to post a comment Login