ਯੂਪੀ: ਯੋਗੀ ਸਰਕਾਰ ਦੇ ਇਕ ਹੋਰ ਮੰਤਰੀ ਧਰਮ ਸਿੰਘ ਸੈਣੀ ਸਪਾ ’ਚ ਸ਼ਾਮਲ

ਯੂਪੀ: ਯੋਗੀ ਸਰਕਾਰ ਦੇ ਇਕ ਹੋਰ ਮੰਤਰੀ ਧਰਮ ਸਿੰਘ ਸੈਣੀ ਸਪਾ ’ਚ ਸ਼ਾਮਲ

ਲਖਨਊ, 13 ਜਨਵਰੀ-ਉੱਤਰ ਪ੍ਰਦੇਸ਼ ਸਰਕਾਰ ਵਿੱਚ ਆਯੂਸ਼, ਫੂਡ ਸੇਫਟੀ ਅਤੇ ਡਰੱਗ ਐਡਮਿਨਿਸਟ੍ਰੇਸ਼ਨ ਮੰਤਰੀ ਧਰਮ ਸਿੰਘ ਸੈਣੀ ਨੇ ਵੀਰਵਾਰ ਨੂੰ ਮੰਤਰੀ ਮੰਡਲ ਤੋਂ ਅਸਤੀਫਾ ਦੇ ਦਿੱਤਾ ਹੈ। ਪਿਛਲੇ ਤਿੰਨ ਦਿਨਾਂ ਵਿੱਚ ਅੱਜ ਤੱਕ ਰਾਜ ਦੀ ਯੋਗੀ ਆਦਿਤਿਆਨਾਥ ਦੀ ਅਗਵਾਈ ਵਾਲੀ ਸਰਕਾਰ ਦੇ ਮੰਤਰੀ ਮੰਡਲ ਤੋਂ ਤਿੰਨ ਮੰਤਰੀਆਂ ਨੇ ਅਸਤੀਫਾ ਦੇ ਦਿੱਤਾ ਹੈ। ਸ੍ਰੀ ਸੈਣੀ ਨੇ ਅੱਜ ਸਮਾਜਵਾਦੀ ਪਾਰਟੀ ਦੇ ਨੇਤਾ ਅਖਿਲੇਸ਼ ਯਾਦਵ ਨਾਲ ਮੁਲਾਕਾਤ ਕਰਕੇ ਪਾਰਟੀ ਵਿੱਚ ਸ਼ਮੂਲੀਅਤ ਕਰ ਲਈ। ਸ੍ਰੀ ਸਵਾਮੀ ਪ੍ਰਸਾਦ ਮੌਰਿਆ, ਦਾਰਾ ਸਿੰਘ ਚੌਹਾਨ ਅਤੇ ਅੱਜ ਧਰਮ ਸਿੰਘ ਸੈਣੀ ਨੇ ਅਸਤੀਫਾ ਦੇ ਦਿੱਤਾ। ਇਸ ਤੋਂ ਪਹਿਲਾਂ ਉੱਤਰ ਪ੍ਰਦੇਸ਼ ਦੇ ਫ਼ਿਰੋਜ਼ਾਬਾਦ ਜ਼ਿਲ੍ਹੇ ਦੇ ਸ਼ਿਕੋਹਾਬਾਦ ਵਿਧਾਨ ਸਭਾ ਹਲਕੇ ਤੋਂ ਭਾਜਪਾ ਵਿਧਾਇਕ ਡਾ. ਮੁਕੇਸ਼ ਵਰਮਾ ਨੇ ਅੱਜ ਤੜਕੇ ਪੱਤਰ ਜਾਰੀ ਕਰਕੇ ਭਾਰਤੀ ਜਨਤਾ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ। ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਨੂੰ ਭੇਜੇ ਪੱਤਰ ਵਿੱਚ ਉਨ੍ਹਾਂ ਲਿਖਿਆ ਹੈ ਕਿ ਭਾਰਤੀ ਜਨਤਾ ਪਾਰਟੀ ਵਿੱਚ ਪਿਛੜੇ, ਦਲਿਤਾਂ ਅਤੇ ਘੱਟ ਗਿਣਤੀਆਂ ਨੂੰ ਕੋਈ ਤਵੱਜੋ ਅਤੇ ਸਨਮਾਨ ਨਹੀਂ ਦਿੱਤਾ ਗਿਆ।

You must be logged in to post a comment Login