ਰਜਿੰਦਰਾ ਹਸਪਤਾਲ ਵਿਖੇ ਪੌਦੇ ਲਗਾ ਕੇ ਸ਼ਹੀਦ ਭਗਤ ਸਿੰਘ ਨੂੰ ਅਰਪਿਤ ਕੀਤੀ ਸ਼ਰਧਾਂਜਲੀ

ਰਜਿੰਦਰਾ ਹਸਪਤਾਲ ਵਿਖੇ ਪੌਦੇ ਲਗਾ ਕੇ ਸ਼ਹੀਦ ਭਗਤ ਸਿੰਘ ਨੂੰ ਅਰਪਿਤ ਕੀਤੀ ਸ਼ਰਧਾਂਜਲੀ

ਪਟਿਆਲਾ, 23 ਮਾਰਚ (ਗੁਰਪ੍ਰੀਤ ਕੰਬੋਜ)- ਸਰਕਾਰੀ ਰਜਿੰਦਰਾ ਹਸਪਤਾਲ ਪਟਿਆਲਾ ਵਿਖੇ ਪੰਜਾਬ ਸਿਹਤ ਵਿਭਾਗ ਸੁਬਾਰਡੀਨੇਟ ਆਫਿਸਿਜ਼ ਕਲੈਰੀਕਲ ਐਸੋਸੀਏਸ਼ਨ ਦੀ ਤਰਫੋਂ ਸਤਵਿੰਦਰ ਸਿੰਘ ਵਲੋਂ ਆਪਣੇ ਸਾਥੀਆਂ ਸਮੇਤ ਪੌਦੇ ਲਗਾ ਕੇ 23 ਮਾਰਚ ਦੇ ਸਾਰੇ ਸ਼ਹੀਦਾਂ ਤੇ ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜਲੀ ਅਰਪਿਤ ਕੀਤੀ। ਇਸ ਮੌਕੇ ਸਤਵਿੰਦਰ ਸਿੰਘ ਵਲੋਂ 200 ਬੂਟੇ ਲਗਾਏ ਗਏ ਤੇ ਕਿਹਾ ਕਿ ਸ਼ਹੀਦ ਕੌਮ ਦਾ ਸਰਮਾਇਆ ਹੁੰਦੇ ਹਨ ਤੇ ਸ਼ਹੀਦਾਂ ਦੀ ਕੁਰਬਾਨੀ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ, ਸਦਾ ਯਾਦ ਰੱਖਣਾ ਚਾਹੀਦਾ ਹੈ ਤੇ ਉਨ੍ਹਾਂ ਦੀ ਸੋਚ ’ਤੇ ਪਹਿਰਾ ਦੇਣਾ ਚਾਹੀਦਾ ਹੈ। ਸ਼ਹੀਦ ਭਗਤ ਸਿੰਘ ਇਕ ਇਨਕਲਾਬੀ ਯੋਧਾ ਸੀ, ਜਿਸ ਨੇ ਅੰਗਰੇਜ ਹਕੂਮਤ ਦੀਆਂ ਜੜ੍ਹਾਂ ਹਿਲਾ ਦਿੱਤੀਆਂ। ਉਨ੍ਹਾਂ ਕਿਹਾ ਕਿ ਉਹ 200 ਬੂੱਟੇ ਲਗਾ ਕੇ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਅਰਪਿਤ ਕਰ ਰਹੇ ਹਨ, ਕਿਉਂਕਿ ਵਾਤਾਵਰਣ ਬਚਾਉਣਾ ਬਹੁਤ ਜ਼ਰੂਰੀ ਹੈ। ਇਸ ਮੌਕੇ ਸੱਚਾ ਸਿੰਘ, ਸਤਵਿੰਦਰ ਸਿੰਘ, ਹਿੰਮਤ ਸਿੰਘ, ਜਤਿੰਦਰ ਸਿੰਘ, ਸਤਨਾਮ ਸਿੰਘ, ਬਿਕਰਮ ਸਿੰਘ ਆਦਿ ਹਾਜ਼ਰ ਸਨ।

You must be logged in to post a comment Login