ਰਮਜੀਤ ਸਿੰਘ ਐਡਹਾਕ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੁਣੇ

ਰਮਜੀਤ ਸਿੰਘ ਐਡਹਾਕ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੁਣੇ

ਕੁਰੂਕਸ਼ੇਤਰ, 21 ਦਸੰਬਰ- ਸ੍ਰੀ ਕਰਮਜੀਤ ਸਿੰਘ ਨੂੰ ਐਡਹਾਕ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਚੁਣਿਆ ਗਿਆ ਹੈ। ਸਰਕਾਰ ਨੇ 11 ਮੈਂਬਰੀ ਕਾਰਜਕਾਰਨੀ ਦੀ ਨਿਯੁਕਤੀ ਕੀਤੀ ਹੈ, ਜਿਨ੍ਹਾਂ ’ਚੋਂ  ਪੰਜ ਅਹੁਦੇਦਾਰ ਅਤੇ ਛੇ ਕਾਰਜਕਾਰੀ ਮੈਂਬਰ ਹਨ। ਭੁਪਿੰਦਰ ਸਿੰਘ ਸੰਧਵਾਂ ਨੂੰ ਸੀਨੀਅਰ ਮੀਤ ਪ੍ਰਧਾਨ, ਗੁਰਮੀਤ ਸਿੰਘ ਨੂੰ ਜੂਨੀਅਰ ਮੀਤ ਪ੍ਰਧਾਨ, ਗੁਰਵਿੰਦਰ ਸਿੰਘ ਧਮੀਜਾ ਨੂੰ ਜਨਰਲ ਸਕੱਤਰ ਅਤੇ ਮੋਹਨਜੀਤ ਸਿੰਘ ਨੂੰ ਸੰਯੁਕਤ ਸਕੱਤਰ ਚੁਣਿਆ ਗਿਆ ਹੈ। ਇਸ ਦੌਰਾਨ ਰਵਿੰਦਰ ਕੌਰ, ਜਸਵੰਤ ਸਿੰਘ, ਗੁਰਬਖਸ਼ ਸਿੰਘ, ਰਮਣੀਕ ਸਿੰਘ ਮਾਨ, ਜਗਸੀਰ ਸਿੰਘ ਅਤੇ ਵਿਨੰਰ ਸਿੰਘ ਨੂੰ ਕਾਰਜਕਾਰਨੀ ਮੈਂਬਰ ਚੁਣਿਆ ਗਿਆ ਹੈ। ਸਾਬਕਾ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਨੇ ਨਾਰਾਜ਼ਗੀ ਪ੍ਰਗਟ ਕਰਦਿਆਂ ਮੀਟਿੰਗ ਦਾ ਬਾਈਕਾਟ ਕਰ ਦਿੱਤਾ। ਉਨ੍ਹਾਂ ਕਿਹਾ ਕਿ ਉਹ ਕਰਮਜੀਤ ਸਿੰਘ ਨੂੰ ਪ੍ਰਧਾਨ ਚੁਣੇ ਜਾਣ ਤੋਂ ਸੰਤੁਸ਼ਟ ਨਹੀਂ ਹਨ।

You must be logged in to post a comment Login