ਰਾਜਪਾਲ ਆਤਮ-ਪੜਚੋਲ ਕਰਨ, ਉਹ ਲੋਕਾਂ ਦੇ ਚੁਣੇ ਪ੍ਰਤੀਨਿਧੀ ਨਹੀਂ : ਸੁਪਰੀਮ ਕੋਰਟ

ਰਾਜਪਾਲ ਆਤਮ-ਪੜਚੋਲ ਕਰਨ, ਉਹ ਲੋਕਾਂ ਦੇ ਚੁਣੇ ਪ੍ਰਤੀਨਿਧੀ ਨਹੀਂ : ਸੁਪਰੀਮ ਕੋਰਟ

ਨਵੀਂ ਦਿੱਲੀ, 6 ਨਵੰਬਰ- ਰਾਜਪਾਲ ਵੱਲੋਂ ਬਿੱਲਾਂ ਨੂੰ ਮਨਜ਼ੂਰੀ ਦੇਣ ਵਿੱਚ ਦੇਰੀ ਵਿਰੁੱਧ ਪੰਜਾਬ ਸਰਕਾਰ ਦੀ ਪਟੀਸ਼ਨ ’ਤੇ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਮਾਮਲਾ ਅਦਾਲਤ ਵਿੱਚ ਆਉਣ ਤੋਂ ਪਹਿਲਾਂ ਰਾਜਪਾਲਾਂ ਨੂੰ ਕਾਰਵਾਈ ਕਰਨੀ ਚਾਹੀਦੀ ਹੈ। ਰਾਜਪਾਲਾਂ ਨੂੰ ਆਤਮ ਪੜਚੋਲ ਕਰਨ ਦੀ ਲੋੜ ਹੈ ਤੇ ਉਨ੍ਹਾਂ ਨੂੰ ਪਤਾ ਹੋਣਾ ਚਾਹੀਦਾ ਹੈ ਕਿ ਉਹ ਲੋਕਾਂ ਦੇ ਚੁਣੇ ਹੋਏ ਨੁਮਾਇੰਦੇ ਨਹੀਂ ਹਨ। ਇਸ ’ਤੇ ਸਾਲਿਸਟਰ ਜਨਰਲ ਤੁਸ਼ਾਰ ਮਹਤਿਾ ਨੇ ਸੁਪਰੀਮ ਕੋਰਟ ਨੂੰ ਦੱਸਿਆ ਕਿ ਰਾਜ ਦੇ ਰਾਜਪਾਲ ਨੇ ਉਨ੍ਹਾਂ ਨੂੰ ਭੇਜੇ ਬਿੱਲਾਂ ‘ਤੇ ਕਾਰਵਾਈ ਕੀਤੀ ਹੈ। ਸੁਪਰੀਮ ਕੋਰਟ ਨੇ ਸਾਲਿਟਰ ਜਨਰਲ ਨੂੰ ਪ੍ਰਗਤੀ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੰਦਿਆਂ ਮਾਮਲੇ ਦੀ ਸੁਣਵਾਈ 10 ਨਵੰਬਰ ਤੱਕ ਮੁਲਤਵੀ ਕਰ ਦਿੱਤੀ ਹੈ।

You must be logged in to post a comment Login