ਜੈਪੁਰ, 17 ਅਗਸਤ- ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਗੰਗ ਨਹਿਰ ‘ਚ ਪਾਣੀ ਨਾ ਛੱਡਣ ਦੇ ਮਾਮਲੇ ’ਤੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਗੱਲਬਾਤ ਕੀਤੀ। ਸ੍ਰੀ ਗਹਿਲੋਤ ਨੇ ਇਹ ਜਾਣਕਾਰੀ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ (ਪਹਿਲਾਂ ਟਵਿੱਟਰ) ਦੇ ਜ਼ਰੀਏ ਦਿੱਤੀ। ਉਨ੍ਹਾਂ ਲਿਖਿਆ, ‘ਗੰਗ ਨਹਿਰ ‘ਚ ਪਾਣੀ ਨਾ ਆਉਣ ਦੇ ਮਾਮਲੇ ‘ਤੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਫੋਨ ‘ਤੇ ਗੱਲ ਕੀਤੀ। ਉਨ੍ਹਾਂ ਭਰੋਸਾ ਦਿੱਤਾ ਹੈ ਕਿ ਜਲਦੀ ਹੀ ਇਸ ਸਮੱਸਿਆ ਦਾ ਹੱਲ ਕਰ ਦਿੱਤਾ ਜਾਵੇਗਾ।’ ਵਰਣਨਯੋਗ ਹੈ ਕਿ ਗੰਗ ਨਹਿਰ ਪ੍ਰਾਜੈਕਟ ਰਾਜ ਦੇ ਬੀਕਾਨੇਰ ਮੰਡਲ ਦੇ ਕੁਝ ਜ਼ਿਲ੍ਹਿਆਂ ਦੀ ਸਿੰਜਾਈ ਅਤੇ ਪੀਣ ਵਾਲੇ ਪਾਣੀ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਮਹੱਤਵਪੂਰਨ ਹੈ।

You must be logged in to post a comment Login