ਰਾਜੋਆਣਾ ਦੀ ਸਜ਼ਾ-ਏ-ਮੌਤ ਨੂੰ ਉਮਰ ਕੈਦ ’ਚ ਬਦਲ ਦਿੱਤਾ ਜਾਵੇ: ਮਨੀਸ਼ ਤਿਵਾੜੀ

ਰਾਜੋਆਣਾ ਦੀ ਸਜ਼ਾ-ਏ-ਮੌਤ ਨੂੰ ਉਮਰ ਕੈਦ ’ਚ ਬਦਲ ਦਿੱਤਾ ਜਾਵੇ: ਮਨੀਸ਼ ਤਿਵਾੜੀ

ਨਵੀਂ ਦਿੱਲੀ, 20 ਅਪਰੈਲ- ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਕਿਹਾ ਹੈ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆ ਕਾਂਡ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿਚ ਬਦਲ ਦਿੱਤਾ ਜਾਣਾ ਚਾਹੀਦਾ ਹੈ। ਸਾਬਕਾ ਕੇਂਦਰੀ ਮੰਤਰੀ ਨੇ ਕਿਹਾ ਕਿ ਬਲਵੰਤ ਸਿੰਘ ਰਾਜੋਆਣਾ 26 ਸਾਲਾਂ ਤੋਂ ਜੇਲ੍ਹ ਵਿੱਚ ਹੈ ਅਤੇ ਹੁਣ ਸਮਾਂ ਹੈ ਕਿ ਉਸ ਦੀ ਸਜ਼ਾ ਨੂੰ ਘੱਟ ਕੀਤਾ ਜਾਵੇ ਜਾਂ ਰਿਹਾਅ ਕੀਤਾ ਜਾਵੇ। ਮੰਗਲਵਾਰ ਨੂੰ ਕਾਂਗਰਸੀ ਸੰਸਦ ਮੈਂਬਰ ਅਤੇ ਬੇਅੰਤ ਸਿੰਘ ਦੇ ਪੋਤਰੇ ਰਵਨੀਤ ਸਿੰਘ ਬਿੱਟੂ ਨੇ ਕਿਹਾ ਗਿਆ ਕਿ ਉਸ ਨੂੰ ਮੁਆਫੀ ਦੇਣ ਨਾਲ ਬਹੁਤ ਗਲਤ ਸੰਦੇਸ਼ ਜਾਵੇਗਾ। ਟਵੀਟ ‘ਚ ਸ੍ਰੀ ਤਿਵਾੜੀ ਨੇ ਕਿਹਾ, ‘ਅਤਿਵਾਦ ਦਾ ਸ਼ਿਕਾਰ ਹੋਣ ਦੇ ਨਾਤੇ ਮੈਂ ਆਪਣੇ ਸਾਥੀ ਰਵਨੀਤ ਬਿੱਟੂ ਦੇ ਦਰਦ ਨੂੰ ਸਮਝਦਾ ਹਾਂ ਪਰ ਇਕ ਵਕੀਲ ਅਤੇ ਪੰਜਾਬ ਦੇ ਸੰਸਦ ਮੈਂਬਰ ਹੋਣ ਦੇ ਨਾਤੇ ਮੇਰਾ ਇਹ ਵਿਚਾਰ ਹੈ ਕਿ ਬਲਵੰਤ ਸਿੰਘ ਰਾਜੋਆਣਾ 26 ਸਾਲਾਂ ਤੋਂ ਜੇਲ੍ਹ ਵਿਚ ਹੈ। ਹੁਣ ਉਸ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਕੀਤਾ ਜਾਣਾ ਚਾਹੀਦਾ ਹੈ ਅਤੇ ਧਾਰਾ 432 ਸੀਆਰਪੀਸੀ ਤਹਿਤ ਹੁਕਮ ਪਾਸ ਕਰਕੇ ਉਸ ਨੂੰ ਰਿਹਾਅ ਕੀਤਾ ਜਾਣਾ ਚਾਹੀਦਾ ਹੈ।

You must be logged in to post a comment Login