ਰਾਜ ਸਭਾ ਮੈਂਬਰ ਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਬਲਿਹਾਰ ਸਿੰਘ ਰਾਮੇਵਾਲ ਦੇ ਗ੍ਰਹਿ ਪਧਾਰੇ

ਰਾਜ ਸਭਾ ਮੈਂਬਰ ਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਬਲਿਹਾਰ ਸਿੰਘ ਰਾਮੇਵਾਲ ਦੇ ਗ੍ਰਹਿ ਪਧਾਰੇ
ਗਲਾਸਗੋ/ ਬਰਮਿੰਘਮ (ਮਨਦੀਪ ਖੁਰਮੀ ਹਿੰਮਤਪੁਰਾ)- ਆਪਣੀ ਇੰਗਲੈਂਡ ਫੇਰੀ ਦੌਰਾਨ ਰਾਜ ਸਭਾ ਮੈਂਬਰ ਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਜੀ ਵੱਲੋਂ ਆਪਣੇ ਸਨੇਹੀਆਂ ਨਾਲ ਮੁਲਾਕਾਤਾਂ ਕੀਤੀਆਂ ਜਾ ਰਹੀਆਂ ਹਨ। ਇਸੇ ਤਹਿਤ ਹੀ ਉਹ ਆਪਣੇ ਪਰਮ ਮਿੱਤਰ, ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਕਾਲ ਦਰਬਾਰ ਬਰਮਿੰਘਮ ਦੇ ਮੁੱਖ ਸੇਵਾਦਾਰ ਤੇ ਸ਼੍ਰੋਮਣੀ ਅਕਾਲੀ ਦਲ ਯੂਕੇ ਦੇ ਪ੍ਰਧਾਨ ਬਲਿਹਾਰ ਸਿੰਘ ਰਾਮੇਵਾਲ ਦੇ ਗ੍ਰਹਿ ਪਧਾਰੇ। ਇਸ ਸਮੇਂ ਪੰਜਾਬ ਅਤੇ ਵਿਦੇਸ਼ਾਂ ‘ਚ ਵਸਦੇ ਪੰਜਾਬੀਆਂ ਦੀਆਂ ਆਪਣੀ ਮਾਤ ਭੂਮੀ ਨਾਲ ਜੁੜੀਆਂ ਸਮੱਸਿਆਵਾਂ ਸੰਬੰਧੀ ਗੰਭੀਰ ਵਿਚਾਰਾਂ ਹੋਈਆਂ। ਇਸ ਸਮੇਂ ਪਰਫੈਕਟ ਗਲੇਜਿੰਗ ਦੇ ਮਾਲਕ ਸੁਰਜੀਤ ਸਿੰਘ ਰੰਧਾਵਾ, ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਕਾਲ ਦਰਬਾਰ ਦੇ ਹੈੱਡ ਗ੍ਰੰਥੀ ਅਤੇ ਦਮਦਮੀ ਟਕਸਾਲ ਦੇ ਵਿਦਿਆਰਥੀ ਭਾਈ ਹਰਦੀਪ ਸਿੰਘ ਵੱਲੋਂ ਵੀ ਵਿਚਾਰਾਂ ਦੀ ਸਾਂਝ ਪਾਈ ਗਈ। ਸੁਰਜੀਤ ਸਿੰਘ ਰੰਧਾਵਾ ਨੇ ਸੰਤ ਬਲਵੀਰ ਸਿੰਘ ਸੀਚੇਵਾਲ ਜੀ ਵੱਲੋਂ ਪਾਰਲੀਮੈਂਟ ਵਿੱਚ ਉਠਾਏ ਮੁੱਦਿਆਂ ਦੀ ਭਰਪੂਰ ਸਰਾਹਨਾ ਕੀਤੀ। ਇਸ ਸਮੇਂ ਸੁਰਿੰਦਰ ਸਿੰਘ ਪੱਡਾ, ਨਗਿੰਦਰ ਸਿੰਘ ਬਾਬੇ ਕੇ ਵੱਲੋਂ ਵੀ ਵਿਚਾਰ ਚਰਚਾ ਵਿੱਚ ਹਿੱਸਾ ਲਿਆ ਗਿਆ। ਅੰਤ ਵਿੱਚ ਬਲਿਹਾਰ ਸਿੰਘ ਰਾਮੇਵਾਲ ਨੇ ਇਸ ਲਘੂ ਮਿਲਣੀ ਦੌਰਾਨ ਹਾਜਰ ਹੋਏ ਪਤਵੰਤਿਆਂ ਅਤੇ ਮੁੱਖ ਮਹਿਮਾਨ ਸੰਤ ਸੀਚੇਵਾਲ ਜੀ ਦਾ ਹਾਰਦਿਕ ਧੰਨਵਾਦ ਕੀਤਾ।

You must be logged in to post a comment Login