ਰਾਸ਼ਟਰਪਤੀ ਦੀ ਚੋਣ ਲਈ ਨਾਮਜ਼ਦਗੀ ਪ੍ਰਕਿਰਿਆ ਸ਼ੁਰੂ

ਰਾਸ਼ਟਰਪਤੀ ਦੀ ਚੋਣ ਲਈ ਨਾਮਜ਼ਦਗੀ ਪ੍ਰਕਿਰਿਆ ਸ਼ੁਰੂ

ਨਵੀਂ ਦਿੱਲੀ, 15 ਜੂਨ-ਰਾਸ਼ਟਰਪਤੀ ਚੋਣਾਂ ਲਈ ਚੋਣ ਕਮਿਸ਼ਨ ਵੱਲੋਂ ਨੋਟੀਫਿਕੇਸ਼ਨ ਜਾਰੀ ਹੋਣ ਦੇ ਨਾਲ ਹੀ ਅੱਜ ਤੋਂ ਨਾਮਜ਼ਦਗੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। 18 ਜੁਲਾਈ ਨੂੰ ਵੋਟਾਂ ਪੈਣੀਆਂ ਹਨ, ਜਦਕਿ ਵੋਟਾਂ ਦੀ ਗਿਣਤੀ 21 ਜੁਲਾਈ ਨੂੰ ਹੋਵੇਗੀ। ਉਮੀਦਵਾਰ 29 ਜੂਨ ਤੱਕ ਨਾਮਜ਼ਦਗੀਆਂ ਦਾਖ਼ਲ ਕਰ ਸਕਣਗੇ। ਨਾਮਜ਼ਦਗੀ ਪੱਤਰਾਂ ਦੀ ਪੜਤਾਲ 30 ਜੂਨ ਨੂੰ ਹੋਵੇਗੀ। ਨਾਮਜ਼ਦਗੀਆਂ ਵਾਪਸ ਲੈਣ ਦੀ ਆਖਰੀ ਮਿਤੀ 2 ਜੁਲਾਈ ਹੈ। ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦਾ ਕਾਰਜਕਾਲ 24 ਜੁਲਾਈ ਨੂੰ ਖਤਮ ਹੋ ਰਿਹਾ ਹੈ।

You must be logged in to post a comment Login