ਰਾਸ਼ਟਰਮੰਡਲ ਖੇਡਾਂ: ਬੈਡਮਿੰਟਨ ਖਿਡਾਰੀਆਂ ਨੇ ਭਾਰਤ ਨੂੰ ਦਿਵਾਏ ਤਿੰਨ ਸੋਨ ਤਗ਼ਮੇ

ਰਾਸ਼ਟਰਮੰਡਲ ਖੇਡਾਂ: ਬੈਡਮਿੰਟਨ ਖਿਡਾਰੀਆਂ ਨੇ ਭਾਰਤ ਨੂੰ ਦਿਵਾਏ ਤਿੰਨ ਸੋਨ ਤਗ਼ਮੇ

ਬਰਮਿੰਘਮ, 8 ਅਗਸਤ- ਭਾਰਤੀ ਖਿਡਾਰੀਆਂ ਨੇ ਅੱਜ ਇੱਥੇ ਰਾਸ਼ਟਰਮੰਡਲ ਖੇਡਾਂ ਦੇ ਬੈਡਮਿੰਟਨ ਵਿੱਚ ਦੇਸ਼ ਦੀ ਝੋਲੀ ਤਿੰਨ ਸੋਨ ਤਗ਼ਮੇ ਪਾਏ। ਦੋ ਵਾਰ ਓਲੰਪਿਕ ਤਗ਼ਮਾ ਜੇਤੂ ਪੀ.ਵੀ. ਸਿੰਧੂ ਨੇ ਮਹਿਲਾ ਸਿੰਗਲਜ਼ ਦੇ ਫਾਈਨਲ ਵਿੱਚ ਕੈਨੇਡਾ ਦੀ ਮਿਸ਼ੇਲ ਲੀ, ਜਦੋਂਕਿ ਲਕਸ਼ੈ ਸੇਨ ਨੇ ਪੁਰਸ਼ ਸਿੰਗਲਜ਼ ਵਿੱਚ ਮਲੇਸ਼ਿਆਈ ਖਿਡਾਰੀ ਜ਼ੇ ਯੌਂਗ ਐੱਨਜੀ ਨੂੰ 19-21, 21-9 ਅਤੇ 21-16 ਨਾਲ ਹਰਾ ਕੇ ਸੋਨ ਤਗ਼ਮੇ ਆਪਣੇ ਨਾਮ ਕੀਤੇ। ਇਸੇ ਤਰ੍ਹਾਂ ਸਾਤਵਿਕ ਸਾਈਰਾਜ ਰੰਕੀਰੈੱਡੀ ਅਤੇ ਚਿਰਾਗ ਸ਼ੈਟੀ ਦੀ ਭਾਰਤੀ ਜੋੜੀ ਨੇ ਪੁਰਸ਼ ਡਬਲਜ਼ ਵਿੱਚ ਸੋਨ ਤਗ਼ਮਾ ਜਿੱਤਿਆ।

You must be logged in to post a comment Login