ਰਾਸ਼ਟਰਪਤੀ ਅਹੁਦੇ ਲਈ ਬਾਇਡਨ ਤੇ ਟਰੰਪ ਮਿਹਣੋ-ਮਿਹਣੀ

ਰਾਸ਼ਟਰਪਤੀ ਅਹੁਦੇ ਲਈ ਬਾਇਡਨ ਤੇ ਟਰੰਪ ਮਿਹਣੋ-ਮਿਹਣੀ

ਐਟਲਾਂਟਾ, 28 ਜੂਨ- ਰਾਸ਼ਟਰਪਤੀ ਜੋਅ ਬਾਇਡਨ ਅਤੇ ਉਨ੍ਹਾਂ ਦੇ ਰਿਪਲਬਲੀਕਨ ਵਿਰੋਧੀ ਡੋਨਲਡ ਟਰੰਪ ਵਿਚਾਲੇ ਰਾਸ਼ਟਰਪਤੀ ਅਹੁਦੇ ਦੀ ਚੋਣ ਪ੍ਰਕਿਰਿਆ ਦੀ ਪਹਿਲੀ ਬਹਿਸ ਹੋਈ। ਇਸ ਦੌਰਾਨ ਅਰਥਵਿਵਸਥਾ, ਸਰਹੱਦ, ਵਿਦੇਸ਼ ਨੀਤੀ, ਗਰਭਪਾਤ ਅਤ ਕੌਮੀ ਸੁਰੱਖਿਆ ਦੀ ਸਥਿਤੀ ’ਤੇ ਬਹਿਸ ਹੋਈ। ਇਸ ਦੌਰਾਨ ਦੋਹਾਂ ਨੇ ਇਕ-ਦੂਜੇ ਨੂੰ ਝੂਠਾ ਅਤੇ ਅਮਰੀਕੀ ਇਤਿਹਾਸ ਦਾ ਸਭ ਤੋਂ ਖ਼ਰਾਬ ਰਾਸ਼ਟਰਪਤੀ ਕਰਾਰ ਦਿੱਤਾ। ਲੰਘ ਰਾਤ ਬਾਇਡਨ ਤੇ ਟਰੰਪ ਵਿਚਾਲੇ ਲਗਪਗ 90 ਮਿੰਟ ਹੋਈ ਬਹਿਸ ਦੌਰਾਨ ਦੋਹਾਂ ਨੇ ਇਕ-ਦੂਜੇ ’ਤੇ ਨਿੱਜੀ ਹਮਲੇ ਕੀਤੇ। ਬਾਇਡਨ ਨੇ ਸਾਬਕਾ ਰਾਸ਼ਟਰਪਤੀ ਟਰੰਪ ਨੂੰ ‘ਮੂਰਖ ਅਤੇ ਹਾਰਿਆ ਹੋਇਆ ਵਿਅਕਤੀ’ ਕਰਾਰ ਦਿੱਤਾ। ਉੱਧਰ, ਟਰੰਪ ਨੇ ਬਾਇਡਨ ਦੇ ਪੁੱਤਰ ਹੰਟਰ ਬਾਇਡਨ ਨੂੰ ਬੰਦੂਕ ਖਰੀਦ ਨਾਲ ਜੁੜੇ ਇਕ ਮਾਮਲੇ ਵਿੱਚ ਦੋਸ਼ੀ ਠਹਿਰਾਏ ਜਾਣ ਦਾ ਜ਼ਿਕਰ ਕਰਦੇ ਹੋਏ ਦੋਸ਼ ਲਾਇਆ, ‘‘ਜਦੋਂ ਉਹ ਇਕ ਦੋਸ਼ੀ ਅਪਰਾਧੀ ਬਾਰੇ ਗੱਲ ਕਰਦੇ ਹਨ, ਤਾਂ ਉਨ੍ਹਾਂ ਦਾ ਪੁੱਤਰ ਇਕ ਬਹੁਤ ਹੀ ਉੱਚੇ ਪੱਧਰ ਦਾ ਅਪਰਾਧੀ ਹੈ।

You must be logged in to post a comment Login