ਰਾਸ਼ਟਰਪਤੀ ਦਰੋਪਦੀ ਮੁਰਮੂ ਨੇ 71 ਅਹਿਮ ਸ਼ਖਸੀਅਤਾਂ ਨੂੰ ਪਦਮ ਪੁਰਸਕਾਰਾਂ ਨਾਲ ਨਿਵਾਜਿਆ

ਰਾਸ਼ਟਰਪਤੀ ਦਰੋਪਦੀ ਮੁਰਮੂ ਨੇ 71 ਅਹਿਮ ਸ਼ਖਸੀਅਤਾਂ ਨੂੰ ਪਦਮ ਪੁਰਸਕਾਰਾਂ ਨਾਲ ਨਿਵਾਜਿਆ

ਨਵੀਂ ਦਿੱਲੀ, 28 ਅਪਰੈਲ- ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਅੱਜ 71 ਪ੍ਰਮੁੱਖ ਸ਼ਖਸੀਅਤਾਂ ਨੂੰ ਪਦਮ ਪੁਰਸਕਾਰ ਪ੍ਰਦਾਨ ਕੀਤੇ, ਜਿਨ੍ਹਾਂ ਵਿੱਚ ਸੁਜ਼ੂਕੀ ਮੋਟਰ ਦੇ ਸਾਬਕਾ ਮੁਖੀ (ਮਰਹੂਮ) ਓਸਾਮੂ ਸੁਜ਼ੂਕੀ, ਮਰਹੂਮ ਗਾਇਕ ਪੰਕਜ ਉਧਾਸ ਅਤੇ ਬਿਹਾਰ ਦੇ ਸਾਬਕਾ ਉਪ ਮੁੱਖ ਮੰਤਰੀ ਸੁਸ਼ੀਲ ਕੁਮਾਰ ਮੋਦੀ (ਮਰਹੂਮ) ਅਤੇ ਤਾਮਿਲ ਡੇਲੀ ਦੀਨਾਮਲਾਰ ਦੇ ਪ੍ਰਕਾਸ਼ਕ ਲਕਸ਼ਮੀਪਤੀ ਰਾਮਾਸੂਬਾਅਈਯਰ ਤੇ ਪੰਜਾਬੀ ਗਾਇਕਾ ਜਸਪਿੰਦਰ ਨਰੂਲਾ ਕੌਲ ਸ਼ਾਮਲ ਹਨ।ਇਸ ਸਾਲ 25 ਜਨਵਰੀ ਨੂੰ 76ਵੇਂ ਗਣਤੰਤਰ ਦਿਵਸ ਦੀ ਪੂਰਵ ਸੰਧਿਆ ਮੌਕੇ ਦੇਸ਼ ਦੇ ਨਾਗਰਿਕ ਪੁਰਸਕਾਰਾਂ- ਪਦਮ ਵਿਭੂਸ਼ਣ, ਪਦਮ ਭੂਸ਼ਣ ਅਤੇ ਪਦਮ ਸ੍ਰੀ ਲਈ ਕੁੱਲ 139 ਉੱਘੀਆਂ ਸ਼ਖਸੀਅਤਾਂ ਨੂੰ ਨਾਮਜ਼ਦ ਕੀਤਾ ਗਿਆ ਸੀ। ਇਨ੍ਹਾਂ ਵਿੱਚੋਂ 71 ਨੂੰ ਅੱਜ ਰਾਸ਼ਟਰਪਤੀ ਭਵਨ ਦੇ ਸ਼ਾਨਦਾਰ ਦਰਬਾਰ ਹਾਲ ਵਿੱਚ ਉਪ ਰਾਸ਼ਟਰਪਤੀ ਜਗਦੀਪ ਧਨਖੜ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਹੋਰਾਂ ਦੀ ਮੌਜੂਦਗੀ ਵਿੱਚ ਇਹ ਪੁਰਸਕਾਰ ਦਿੱਤੇ ਗਏ, ਜਦੋਂ ਕਿ ਬਾਕੀਆਂ ਨੂੰ ਜਲਦੀ ਹੀ ਇੱਕ ਵੱਖਰੇ ਸਮਾਗਮ ਵਿੱਚ ਇਨ੍ਹਾਂ ਪੁਰਸਕਾਰਾਂ ਨਾਲ ਨਿਵਾਜ਼ਿਆ ਜਾਵੇਗਾ।

You must be logged in to post a comment Login