ਨਵੀਂ ਦਿੱਲੀ, 12 ਜੂਨ : ਅਹਿਮਦਾਬਾਦ ਦੇ ਜਹਾਜ਼ ਹਾਦਸੇ ਨੂੰ ਦਿਲ-ਕੰਬਾਊ ਤਬਾਹੀ ਦੱਸਦਿਆਂ ਰਾਸ਼ਟਰਪਤੀ ਦਰੋਪਦੀ ਮੁਰਮੂ (President Droupadi Murmu) ਨੇ ਕਿਹਾ ਹੈ ਕਿ ਇਸ ਅਸਹਿ ਦੁੱਖ ਦੀ ਘੜੀ ਵਿਚ ਪੂਰਾ ਦੇਸ਼ ਇਸ ਹਾਦਸੇ ਦੇ ਪੀੜਿਤਾਂ ਨਾਲ ਖੜ੍ਹਾ ਹੈ। ਉਨ੍ਹਾਂ ਸੋਸ਼ਲ ਮੀਡੀਆ ਤੇ ਪੋਸਟ ਸਾਂਝੀ ਕਰਦਿਆਂ ਲਿਖਿਆ ਕਿ ਉਹ ਇਸ ਹਾਦਸੇ ਦੀ ਘਟਨਾ ਤੋਂ ਬਹੁਤ ਦੁਖੀ ਹਨ। ਉਨ੍ਹਾਂ ਕਿਹਾ, ‘‘ਇਹ ਦਿਲ-ਕੰਬਾਉੂ ਤ੍ਰਾਸਦੀ ਹੈ। ਮੇਰੀ ਹਮਦਰਦੀ ਅਤੇ ਪ੍ਰਾਰਥਨਾਵਾਂ ਪ੍ਰਭਾਵਿਤ ਲੋਕਾਂ ਦੇ ਨਾਲ ਹਨ। ਇਸ ਅਸਹਿ ਦੁੱਖ ਦੀ ਘੜੀ ਵਿਚ ਪੂਰਾ ਰਾਸ਼ਟਰ ਉਨ੍ਹਾਂ ਦੇ ਨਾਲ ਖੜ੍ਹਾ ਹੈ।’’
ਲੰਡਨ: ਬ੍ਰਿਟਿਸ਼ ਪ੍ਰਧਾਨ ਮੰਤਰੀ ਕੀਰ ਸਟਾਰਮਰ (British Prime Minister Keir Starmer) ਨੇ ਵੀ ਇਸ ਘਟਨਾ ’ਤੇ ਦੁੱਖ ਪ੍ਰਗਟ ਕਰਦਿਆਂ ਲਿਖਿਆ ਕਿ ਇਸ ਜਹਾਜ਼ ਹਾਦਸੇ ਦੇ ਜੋ ਦ੍ਰਿਸ਼ ਸਾਹਮਣੇ ਆ ਰਹੇ ਹਨ, ਉਹ ਕਾਫ਼ੀ ਦੁੱਖਦਾਈ ਹਨ। ਇਸ ਜਹਾਜ਼ ਵਿਚ ਕਾਫੀ ਬ੍ਰਿਟਿਸ਼ ਨਾਗਰਿਕ ਵੀ ਸਨ। ਉਨ੍ਹਾਂ ਕਿਹਾ ਕਿ ਉਹ ਇਸ ਘਟਨਾ ਦੀ ਲਗਾਤਾਰ ਜਾਣਕਾਰੀ ਲੈ ਰਹੇ ਹਨ। ਬਕਿੰਗਮ ਪੈਲੇਸ ਨੇ ਵੀ ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਬਰਤਾਨੀਆ ਦੇ ਸ਼ਹਿਨਸ਼ਾਹ ਚਾਰਲਸ ਤਿੰਨ ਨੂੰ ਵੀ ਇਸ ਸਬੰਧੀ ਜਾਣਕਾਰੀ ਦਿੱਤੀ ਗਈ ਹੈ। ਯੂਕੇ ਦੇ ਵਿਦੇਸ਼ ਸਕੱਤਰ ਡੈਵਿਡ ਲੈਮੀ ਨੇ ਸੋਸ਼ਲ ਮੀਡੀਆ ’ਤੇ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਇਸ ਹਾਦਸੇ ਦੀ ਖ਼ਬਰ ਸੁਣ ਕੇ ਕਾਫ਼ੀ ਦੁੱਖ ਲੱਗਾ ਹੈ। ਯੂਕੇ ਵੱਲੋਂ ਭਾਰਤ ਨਾਲ ਮਿਲ ਕੇ ਲੋੜੀਂਦੇ ਤੱਥ ਅਤੇ ਸਹਾਇਤਾ ਮੁਹੱਈਆ ਕਰਾਉਣ ਲਈ ਕੰਮ ਕਰ ਰਿਹਾ ਹੈ।
You must be logged in to post a comment Login