ਰਿਸ਼ਵਤਖ਼ੋਰਾਂ ਦੇ ਹੱਕ ਕਾਂਗਰਸੀਆਂ ਦੇ ਧਰਨਾ ਦੇਣ ਦਾ ਮਤਲਬ ਰਿਸ਼ਵਤ ਇਨ੍ਹਾਂ ਦੇ ਖੂਨ ’ਚ ਹੈ: ਭਗਵੰਤ ਮਾਨ

ਰਿਸ਼ਵਤਖ਼ੋਰਾਂ ਦੇ ਹੱਕ ਕਾਂਗਰਸੀਆਂ ਦੇ ਧਰਨਾ ਦੇਣ ਦਾ ਮਤਲਬ ਰਿਸ਼ਵਤ ਇਨ੍ਹਾਂ ਦੇ ਖੂਨ ’ਚ ਹੈ: ਭਗਵੰਤ ਮਾਨ

ਚੰਡੀਗੜ੍ਹ, 9 ਜੂਨ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ‘ਤੇ ਪੰਜਾਬ ਕਾਂਗਰਸ ਵੱਲੋਂ ਧਰਨਾ ਦੇਣ ‘ਤੇ ਸ੍ਰੀ ਮਾਨ ਨੇ ਕਿਹਾ ਕਿ ਰਿਸ਼ਵਤਖੋਰਾਂ ਦੇ ਹੱਕ ਵਿੱਚ ਧਰਨਾ ਦੇਣ ਦਾ ਮਤਲਬ ਰਿਸ਼ਵਤ ਇਨ੍ਹਾਂ ਦੇ ਖੂਨ ਵਿੱਚ ਹੈ। ਮੁੱਖ ਮੰਤਰੀ ਨੇ ਇਸ ਗੱਲ ਦਾ ਪ੍ਰਗਟਾਵਾ ਟਵੀਟ ਕਰਕੇ ਕੀਤਾ ਹੈ। ਉਨ੍ਹਾਂ ਟਵੀਟ ਕਰਦਿਆਂ ਕਿਹਾ ਕਿ ‘ਮੈਨੂੰ ਦੁੱਖ ਹੈ ਕਿ ਬਿਨਾਂ ਸਮਾਂ ਲਏ ਪੰਜਾਬ ਦੀ ਬਚੀ-ਖੁਚੀ ਕਾਂਗਰਸ ਅੱਜ ਰਿਸ਼ਵਤ ਦੇ ਕੇਸਾਂ ਦਾ ਸਾਹਮਣਾ ਕਰ ਰਹੇ ਆਪਣੇ ਲੀਡਰਾਂ ਦੇ ਹੱਕ ਵਿੱਚ ਮੇਰੇ ਘਰ ਧਰਨਾ ਦੇਣ ਆਈ। ਪੰਜਾਬ ਲੁੱਟਣ ਵਾਲਿਆਂ ਦਾ ਸਾਥ ਦੇਣਾ ਇਹ ਸਬੂਤ ਹੈ ਕਿ ਰਿਸ਼ਵਤ ਇਨ੍ਹਾਂ ਦੇ ਖੂਨ ਵਿੱਚ ਹੈ। ਨਾਅਰੇ ਲਾ ਰਹੇ ਸਨ ਕਿ ਸਾਡੇ ਹੱਕ ਐਥੇ ਰੱਖ, ਮਤਲਬ ਰਿਸ਼ਵਤਖੋਰੀ ਕਾਂਗਰਸ ਦਾ ਹੱਕ ਹੈ?’

You must be logged in to post a comment Login