ਰਿਹਾਇਸ਼ੀ ਇਲਾਕੇ ’ਚ ਚੱਲ ਰਹੀ ਬਰਫ਼ ਦੀ ਫੈਕਟਰੀ ’ਚੋਂ ਅਮੋਨੀਆ ਗੈਸ ਲੀਕ

ਰਿਹਾਇਸ਼ੀ ਇਲਾਕੇ ’ਚ ਚੱਲ ਰਹੀ ਬਰਫ਼ ਦੀ ਫੈਕਟਰੀ ’ਚੋਂ ਅਮੋਨੀਆ ਗੈਸ ਲੀਕ

ਜਲੰਧਰ, 13 ਮਾਰਚ- ਇਥੇ ਇੱਕ ਬਰਫ ਫੈਕਟਰੀ ਵਿੱਚ ਅਮੋਨੀਆ ਗੈਸ ਲੀਕ ਹੋਣ ਕਾਰਨ ਹਫੜਾ ਦਫੜੀ ਵਾਲਾ ਮਾਹੌਲ ਬਣ ਗਿਆ। ਜਿਸ ਤੋਂ ਬਾਅਦ ਫੈਕਟਰੀ ਦੀ ਬਿਜਲੀ ਸਪਲਾਈ ਤੁਰੰਤ ਕੱਟ ਦਿੱਤੀ ਗਈ। ਜਾਣਕਾਰੀ ਅਨੁਸਾਰ ਜਲੰਧਰ ਦੇ ਰਿਹਾਇਸ਼ੀ ਇਲਾਕੇ ਅਨੰਦ ਨਗਰ ਵਿੱਚ ਸਥਿਤ ਇਕ ਬਰਫ ਦੀ ਫੈਕਟਰੀ ਵਿੱਚ ਅਮੋਨੀਆ ਗੈਸ ਲੀਕ ਹੋਈ ਗਈ। ਐਸਡੀਐਮ ਪ੍ਰਦੂਸ਼ਣ ਕੰਟਰੋਲ ਬੋਰਡ ਮਨਵਿੰਦਰ ਸਿੰਘ ਹੁੰਦਲ ਨੇ ਕਿਹਾ ਕਿ ਉਨ੍ਹਾਂ ਨੂੰ ਪਹਿਲਾਂ ਵੀ ਇਸ ਫੈਕਟਰੀ ਤੋਂ ਹਵਾ ਅਤੇ ਪਾਣੀ ਦੇ ਪ੍ਰਦੂਸ਼ਣ ਬਾਰੇ ਰਿਪੋਰਟਾਂ ਮਿਲੀਆਂ ਸਨ। ਉਨ੍ਹਾਂ ਦੱਸਿਆ ਕਿਹਾ ਕਿ ਮੁਢਲੀ ਜਾਣਕਾਰੀ ਅਨੁਸਾਰ ਇਥੇ ਟੈਸਟਿੰਗ ਦੌਰਾਨ ਗੈਸ ਲੀਕ ਹੋਈ ਹੈ।ਕਿਰਤ ਵਿਭਾਗ ਦੇ ਡਿਪਟੀ ਡਾਇਰੈਕਟਰ-ਫੈਕਟਰੀਆਂ ਨੇ ਕਿਹਾ ਫਾਇਰ ਬਿਗ੍ਰੇਡ ਦੀ ਟੀਮ ਵੀ ਮੌਕੇ ’ਤੇ ਪਹੁੰਚ ਗਈ ਹੈ ਅਤੇ ਉਨ੍ਹਾਂ ਵਲੋਂ ਹਰ ਸਥਿਤੀ ’ਤੇ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੌਕੇ ’ਤੇ ਸਥਿਤੀ ਕਾਬੂ ਵਿੱਚ ਹੈ।

You must be logged in to post a comment Login